ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਕੈਨੇਡਾ ’ਚ ਪ੍ਰਵਾਸੀ ਆਗੂਆਂ ਨਾਲ ਮੁਲਾਕਾਤ
ਅਮਰਗੜ੍ਹ, ਅਹਿਮਦਗੜ੍ਹ, 2 ਅਕਤੂਬਰ (ਜਤਿੰਦਰ ਮੰਨਵੀ, ਸੁਖਜੀਤ ਸਿੰਘ ਖੇੜਾ)- ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲਪ੍ਰੀਤ ਧਾਲੀਵਾਲ ਇਨ੍ਹੀਂ ਦਿਨੀਂ ਕੈਨੇਡਾ ਦੇ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕੈਨੇਡਾ ਵਿਚ ਰਹਿ ਰਹੇ ਅਮਰਗੜ੍ਹ ਹਲਕੇ ਨਾਲ ਸਬੰਧਿਤ ਪ੍ਰਮੁੱਖ ਕਾਂਗਰਸੀ ਆਗੂਆਂ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਕ
ਕੈਨੇਡਾ ‘ਚ ਕਮਲ ਧਾਲੀਵਾਲ ਦਾ ਸਵਾਗਤ ਕਰਦੇ ਹੋਏ ਕਾਂਗਰਸੀ ਆਗੂ। ਤਸਵੀਰ: ਅਜੀਤ
03-10-2026
ਅਮਰਗੜ੍ਹ, ਅਹਿਮਦਗੜ੍ਹ, 2 ਅਕਤੂਬਰ (ਜਤਿੰਦਰ ਮੰਨਵੀ, ਸੁਖਜੀਤ ਸਿੰਘ ਖੇੜਾ)- ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲਪ੍ਰੀਤ ਧਾਲੀਵਾਲ ਇਨ੍ਹੀਂ ਦਿਨੀਂ ਕੈਨੇਡਾ ਦੇ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕੈਨੇਡਾ ਵਿਚ ਰਹਿ ਰਹੇ ਅਮਰਗੜ੍ਹ ਹਲਕੇ ਨਾਲ ਸਬੰਧਿਤ ਪ੍ਰਮੁੱਖ ਕਾਂਗਰਸੀ ਆਗੂਆਂ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਫ਼ੋਨ ਰਾਹੀਂ ਗੱਲਬਾਤ ਕਰਦਿਆਂ ਕਮਲਪ੍ਰੀਤ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸੀਨੀਅਰ ਕਾਂਗਰਸੀ ਆਗੂਆਂ ਸੁਖਦੇਵ ਸਿੰਘ ਸ਼ਾਹੀ, ਹਰਜੋਤ ਸੰਧੂ, ਜੋਤ ਸੋਹੀ, ਬਲਜਿੰਦਰ ਸਿੰਘ ਬਾਲੇਵਾਲ ਅਤੇ ਅੰਮ੍ਰਿਤ ਢਿੱਲੋਂ ਸਮੇਤ ਕਈ ਨਾਮਵਰ ਕਾਂਗਰਸੀ ਆਗੂਆਂ ਨਾਲ ਭਰਵੀਆਂ ਮੁਲਾਕਾਤਾਂ ਕੀਤੀਆਂ ਹਨ। ਮੀਟਿੰਗਾਂ ਦੌਰਾਨ ਕਮਲ ਧਾਲੀਵਾਲ ਨੇ ਪ੍ਰਵਾਸੀ ਆਗੂਆਂ ਨਾਲ ਹਲਕੇ ਦੇ ਮੌਜੂਦਾ ਰਾਜਨੀਤਿਕ ਹਾਲਤਾਂ ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਧਰਤੀ ’ਤੇ ਪਹੁੰਚ ਕੇ ਆਗਾਮੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਹੱਕ ‘ਚ ਡਟ ਕੇ ਪ੍ਰਚਾਰ ਕਰਨ ਅਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ। ਕਮਲ ਧਾਲੀਵਾਲ ਨੇ ਦੱਸਿਆ ਕਿ ਇਸ ਸੱਦੇ ਦਾ ਪ੍ਰਵਾਸੀ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਹੁੰਗਾਰਾ ਭਰਿਆ ਗਿਆ।