03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਲਜ਼ਾਰ ਸਿੰਘ ਬੌਬੀ ਨੇ ਲੋਕ ਮਿਲਣੀ ਦੌਰਾਨ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਸੁਚੇਤ ਲੋਕ ਮਿਲਣੀ ਦੌਰਾਨ 90 ਦੇ ਕਰੀਬ ਸ਼ਿਕਾਇਤਾਂ ਲੈ ਕੇ ਪਹੁੰਚੇ ਪੀੜਤ

ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਸੰਗਰੂਰ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਕੀਤੀ ਗਈ। ਇਸ ਦੌਰਾਨ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਲਿਤ ਭਾਈਚਾਰੇ ਦੇ ਕਰੀਬ 400 ਵਿਅਕਤੀ ਆਪਣੀਆਂ 90 ਦੇ ਕਰੀਬ ਸ਼ਿਕਾਇਤਾਂ ਲੈ ਕੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 03-10-2026
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਸੰਗਰੂਰ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਕੀਤੀ ਗਈ। ਇਸ ਦੌਰਾਨ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਲਿਤ ਭਾਈਚਾਰੇ ਦੇ ਕਰੀਬ 400 ਵਿਅਕਤੀ ਆਪਣੀਆਂ 90 ਦੇ ਕਰੀਬ ਸ਼ਿਕਾਇਤਾਂ ਲੈ ਕੇ ਪਹੁੰਚੇ। ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਇੱਕ-ਇੱਕ ਕਰਕੇ ਸਾਰੇ ਪੀੜਤਾਂ ਦੇ ਦੁਖੜੇ ਸੁਣੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ 10 ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰ ਦਿੱਤਾ। ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਬਾਕੀ ਰਹਿੰਦੀਆਂ 80 ਸ਼ਿਕਾਇਤਾਂ ਸਬੰਧੀ ਕਮਿਸ਼ਨ ਵੱਲੋਂ ਸਬੰਧਿਤ ਧਿਰਾਂ ਨੂੰ ਅਧਿਕਾਰਤ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਤਲਬ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਸ਼ਿਕਾਇਤਾਂ ਵਿੱਚੋਂ ਜ਼ਿਆਦਾਤਰ ਪੰਚਾਇਤ ਵਿਭਾਗ ਨਾਲ ਸਬੰਧਿਤ ਸਨ, ਜਿਸ ਕਾਰਨ ਅੱਜ ਵੱਖ-ਵੱਖ ਥਾਵਾਂ ਤੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨੋਟਿਸ ਭੇਜ ਕੇ ਮੌਕੇ ‘ਤੇ ਬੁਲਾਇਆ ਗਿਆ ਸੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਅਵਤਾਰ ਸਿੰਘ ਚੇਅਰਮੈਨ ਬਲਾਕ ਸੰਮਤੀ ਲਹਿਰਾਗਾਗਾ, ਸਿਕੰਦਰ ਸਿੰਘ,ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਸਮੇਤ ਕਈ ਹੋਰ ਪ੍ਰਮੁੱਖ ਆਗੂ ਅਤੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤੀ ’ਚ ਕੀਤੀ ਚੈਕਿੰਗ ਅਗਲੀ ਖ਼ਬਰ ਕਾਂਗਰਸੀ ਆਗੂ ਕਮਲ ਧਾਲੀਵਾਲ ਵਲੋਂ ਕੈਨੇਡਾ ’ਚ ਪ੍ਰਵਾਸੀ ਆਗੂਆਂ ਨਾਲ ਮੁਲਾਕਾਤ
Ad Position 24