ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਮੂਨਕ, 2 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਗੁਰਦੁਆਰਾ ਛਾਉਣੀ ਬੁੰਗਾ ਬਾਬਾ ਨੈਣਾ ਸਿੰਘ, ਪਿੰਡ ਬੱਲਰਾਂ ਵਿਖੇ ਮੀਰੀ-ਪੀਰੀ ਦਿਵਸ ਅਤੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸੰਤ ਬਾਬਾ ਜਰਨੈਲ ਸਿੰਘ ਇਕੋਤਰੀ ਵਾਲਿਆਂ ਨੇ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੇ ਇਤਿਹਾਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ।
ਹ
ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੀ ਗਈ ਔਰਤ ਪੁਲਿਸ ਪਾਰਟੀ ਨਾਲ। ਤਸਵੀਰ - ਧਾਲੀਵਾਲ
03-10-2026
ਮੂਨਕ, 2 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਗੁਰਦੁਆਰਾ ਛਾਉਣੀ ਬੁੰਗਾ ਬਾਬਾ ਨੈਣਾ ਸਿੰਘ, ਪਿੰਡ ਬੱਲਰਾਂ ਵਿਖੇ ਮੀਰੀ-ਪੀਰੀ ਦਿਵਸ ਅਤੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸੰਤ ਬਾਬਾ ਜਰਨੈਲ ਸਿੰਘ ਇਕੋਤਰੀ ਵਾਲਿਆਂ ਨੇ ਸੰਗਤਾਂ ਨੂੰ ਮਾਤਾ ਸਾਹਿਬ ਕੌਰ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੇ ਇਤਿਹਾਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਹਾਜ਼ਰੀ ਭਰਨ ਮੌਕੇ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਪ੍ਰਤੀ ਮੇਰੇ ਮਨ ਵਿੱਚ ਬਹੁਤ ਸ਼ਰਧਾ, ਪਿਆਰ ਅਤੇ ਸਤਿਕਾਰ ਹੈ। ਮੈਂ ਇਲਾਕੇ ਵਿੱਚ ਬੁੱਢਾ ਦਲ ਨਾਲ ਸਬੰਧਿਤ ਸਾਰੀਆਂ ਸੰਸਥਾਵਾਂ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਖ਼ਾਸ ਤੌਰ ’ਤੇ ਬਾਬਾ ਨੈਣਾ ਸਿੰਘ ਜੀ ਦੇ ਇਸ ਪਵਿੱਤਰ ਅਸਥਾਨ ਨਾਲ ਮੇਰੀ ਵਿਸ਼ੇਸ਼ ਆਸਥਾ ਹੈ। ਉਨ੍ਹਾਂ ਨਾਲ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਚਮਕੌਰ ਸਿੰਘ ਬਾਦਲਗੜ੍ਹ, ਛੱਜੂ ਸਿੰਘ ਧਾਲੀਵਾਲ , ਕੁਲਦੀਪ ਸਿੰਘ ਫ਼ੌਜੀ ਮੈਂਬਰ ਬਲਾਕ ਸੰਮਤੀ, ਬਿੰਦਰ ਖਾਨ ਸਮੇਤ ਹੋਰ ਆਗੂ ਵੀ ਮੌਜੂਦ ਸਨ। ਜਥੇਦਾਰ ਬਾਬਾ ਨਿਹਾਲ ਸਿੰਘ ਅਤੇ ਗੁਰਦੁਆਰਾ ਬਾਬਾ ਨੈਣਾ ਸਿੰਘ ਬੁੰਗਾ ਦੇ ਪ੍ਰਧਾਨ ਭਾਈ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ।ਇਸ ਮੌਕੇ ਜਥੇਦਾਰ ਬਲਦੇਵ ਸਿੰਘ, ਜਥੇਦਾਰ ਬਲਵੀਰ ਸਿੰਘ ਕੁਲਾ ਵਾਲੇ, ਜਥੇਦਾਰ ਬਹਾਲ ਸਿੰਘ ਕੜੈਲ, ਬਾਬਾ ਹਰੀ ਸਿੰਘ ਮੈਦੇਵਾਸ, ਗੁਰਧਿਆਨ ਸਿੰਘ ਭੁਟਾਲ, ਜਸਵੀਰ ਸਿੰਘ, ਬੱਬਲੀ ਸਿੰਘ ਪਿੰਡ ਕਰਾੜ ਵਾਲਾ,ਭਾਈ ਬਲਵਿੰਦਰ ਸਿੰਘ ਗਾਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।