02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੱਲ ਰਹੇ ਸਕੂਲ ਨੂੰ ਸ਼ਿਫਟ ਨਾ ਕਰਨ ਸੰਬੰਧੀ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਿਆ

ਅਹਿਮਦਗੜ੍ਹ, 2 ਅਕਤੂਬਰ (ਰਣਧੀਰ ਸਿੰਘ ਮਹੋਲੀ) - ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਕਲਾਂ ਵਿਖੇ ਚੱਲ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਿਸੋਰਸ ਰੂਮ ਨੂੰ ਜਾਤੀਵਾਲ ਅਰਾਈਆਂ ਵਿਖੇ ਸ਼ਿਫਟ ਕਰਨ ਦੀ ਕਾਰਵਾਈ ਸਬੰਧੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਵਲੋਂ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ 17 ਦੇ ਕਰੀਬ ਬੱਚੇ ਇਸ ਰਿਸੋਰਸ ਰੂਮ ਤੋਂ ਸਿੱਖਿਆ ਅਤੇ ਵਿਸ਼ੇਸ਼ ਸਹਾਇਤਾ ਪ੍ਰਾਪਤ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 03-10-2026
ਅਹਿਮਦਗੜ੍ਹ, 2 ਅਕਤੂਬਰ (ਰਣਧੀਰ ਸਿੰਘ ਮਹੋਲੀ) - ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਕਲਾਂ ਵਿਖੇ ਚੱਲ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਰਿਸੋਰਸ ਰੂਮ ਨੂੰ ਜਾਤੀਵਾਲ ਅਰਾਈਆਂ ਵਿਖੇ ਸ਼ਿਫਟ ਕਰਨ ਦੀ ਕਾਰਵਾਈ ਸਬੰਧੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮਾਪਿਆਂ ਵਲੋਂ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ 17 ਦੇ ਕਰੀਬ ਬੱਚੇ ਇਸ ਰਿਸੋਰਸ ਰੂਮ ਤੋਂ ਸਿੱਖਿਆ ਅਤੇ ਵਿਸ਼ੇਸ਼ ਸਹਾਇਤਾ ਪ੍ਰਾਪਤ ਕਰ ਰਹੇ ਹਨ। ਬੱਚਿਆਂ ਦੇ ਮਾਪਿਆਂ ਅਨੁਸਾਰ ਕਈ ਬੱਚਿਆਂ ਲਈ ਜਾਤੀਵਾਲ ਅਰਾਈਆਂ ਤੱਕ ਦੀ ਦੂਰੀ ਲਗਭਗ 17–18 ਕਿਲੋਮੀਟਰ ਦੀ ਹੋ ਜਾਂਦੀ ਹੈ, ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਨੂੰ ਆਉਣ-ਜਾਣ ’ਚ ਮੁਸ਼ਕਿਲ ਤੋਂ ਇਲਾਵਾ ਵਾਧੂ ਖਰਚਾ ਵੀ ਪਵੇਗਾ। ਇਸ ਲਈ ਰਿਸੋਰਸ ਰੂਮ ਨੂੰ ਜੰਡਾਲੀ ਕਲਾਂ ਵਿਖੇ ਹੀ ਜਾਰੀ ਰੱਖਣ ਦੀ ਮੰਗ ਕਰਦਿਆਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਐਸ.ਡੀ.ਐਮ. ਦਫ਼ਤਰ ਵਿਖੇ ਸੁਪਰਡੈਂਟ ਦਵਿੰਦਰ ਸਿੰਘ ਦੀ ਅਗਵਾਈ ’ਚ ਮਾਪਿਆਂ ਵਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਇਲਾਵਾ ਇਹ ਸਾਰਾ ਮਾਮਲਾ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਲੇਰਕੋਟਲਾ, ਸੂਪਰਡੈਂਟ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਵਿਸ਼ੇਸ਼ ਸਿੱਖਿਆ ਅਫਸਰ ਜਸਵੀਰ ਕੌਰ ਅਤੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ। ਅਹਿਮਦਗੜ੍ਹ ਤੋਂ ਕੌਂਸਲਰ ਅਮਨ ਅਫਰੀਦੀ ਅਤੇ ਬੱਚਿਆਂ ਦੇ ਮਾਪਿਆਂ ਨੇ ਮੰਗ ਕੀਤੀ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਕੂਲ ਨੂੰ ਬੰਦ ਕਰਨ ਜਾਂ ਸ਼ਿਫਟ ਕਰਨ ਦੀ ਬਜਾਏ ਪਹਿਲਾਂ ਵਾਂਗ ਜੰਡਾਲੀ ਕਲਾ ਵਿਖੇ ਹੀ ਚਲਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਘਰ-ਘਰ ਜਾ ਕੇ ਰਿਪੋਰਟ ਕਾਰਡ ਕੀਤਾ ਪੇਸ਼ ਅਗਲੀ ਖ਼ਬਰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
Ad Position 24