ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਘਰ-ਘਰ ਜਾ ਕੇ ਰਿਪੋਰਟ ਕਾਰਡ ਕੀਤਾ ਪੇਸ਼
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਸੰਗਰੂਰ ਦੇ ਵਾਰਡ ਨੰਬਰ 11 ਵਿਚ ਘਰ ਘਰ ਜਾ ਕੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ। ਪਾਰਟੀ ਦੇ ਬੂਥ ਇੰਚਾਰਜ ਗੋਬਿੰਦ ਛਾਬੜਾ ਦੇ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਮਿਲਣ ਤੋਂ ਬਾਅਦ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸਾਢੇ ਚਾਰ ਸਾਲਾਂ ਵਿੱਚ ਪੂਰਾ ਕਰ ਦਿੱਤਾ ਗਿਆ ਹੈ।
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਸੰਗਰੂਰ ਦੇ ਵਾਰਡ ਨੰਬਰ 11 ਵਿਚ ਘਰ ਘਰ ਜਾ ਕੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ। ਪਾਰਟੀ ਦੇ ਬੂਥ ਇੰਚਾਰਜ ਗੋਬਿੰਦ ਛਾਬੜਾ ਦੇ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਮਿਲਣ ਤੋਂ ਬਾਅਦ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸਾਢੇ ਚਾਰ ਸਾਲਾਂ ਵਿੱਚ ਪੂਰਾ ਕਰ ਦਿੱਤਾ ਗਿਆ ਹੈ। ਉਸ ਤੋਂ ਬਾਅਦ ਹੀ ਉਹ ਲੋਕਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਗੈਰ ਗਰੰਟੀਆਂ ਤੋਂ ਵੀ ਅੱਗੇ ਜਾ ਕੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰੇਤ, ਕੇਬਲ ਟਰਾਂਸਪੋਰਟ ਗੱਲ ਕੀ ਹਰ ਕਾਰੋਬਾਰ ਉੱਤੇ ਰਾਜਨੀਤਿਕ ਲੋਕਾਂ ਦਾ ਕਬਜ਼ਾ ਸੀ, ਜਿਸ ਕਾਰਨ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਢਾਹ ਲੱਗਦੀ ਸੀ ਪਰ ਹੁਣ ਸਭ ਚੋਰ ਮੋਰੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।