02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ਼ ਜ਼ਬਰਦਸਤ ਧੱਕਾਮੁੱਕੀ ਨਜ਼ਦੀਕੀ ਪਿੰਡ ਖੁਰਾਣਾ ਦੀ ਟੈਂਕੀ ਉੱਤੇ ਚੜ੍ਹੇ ਮਨੀਸ਼ ਫਾਜ਼ਿਲਕਾ ਨੇ ਲੰਬੀ ਗੱਲਬਾਤ ਉਪਰੰਤ ਧਰਨਾ ਕੀਤਾ ਖਤਮ

ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਗਾਂਧੀ ਜੈਅੰਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਨੇੜੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੁੱਜੇ ਬੇਰੁਜ਼ਗਾਰਾਂ ਨੂੰ ਮੁੜ ਧੱਕੇ ਮਿਲੇ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ,ਅਮਨ ਸੇਖਾ,ਹਰਜਿੰਦਰ ਝੁਨੀਰ, ਲਖਵੀਰ ਸਿੰਘ ਭਰੀ ਅਤੇ ਗੁਰਪਿਆਰ ਸਿੰਘ ਦੀ ਅਗਵਾਈ ਵਿੱਚ ਸਥਾਨਕ ਵੇਰਕਾ ਮਿਲਕ ਪਲਾਂਟ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕੋਠੀ ਨੂੰ ਮਾਰਚ ਸ਼ੁਰੂ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 03-10-2026
ਸੰਗਰੂਰ, 2 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਗਾਂਧੀ ਜੈਅੰਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਕੋਠੀ ਨੇੜੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੁੱਜੇ ਬੇਰੁਜ਼ਗਾਰਾਂ ਨੂੰ ਮੁੜ ਧੱਕੇ ਮਿਲੇ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ,ਅਮਨ ਸੇਖਾ,ਹਰਜਿੰਦਰ ਝੁਨੀਰ, ਲਖਵੀਰ ਸਿੰਘ ਭਰੀ ਅਤੇ ਗੁਰਪਿਆਰ ਸਿੰਘ ਦੀ ਅਗਵਾਈ ਵਿੱਚ ਸਥਾਨਕ ਵੇਰਕਾ ਮਿਲਕ ਪਲਾਂਟ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕੋਠੀ ਨੂੰ ਮਾਰਚ ਸ਼ੁਰੂ ਕਰ ਦਿੱਤਾ। ਕੋਠੀ ਨੇੜੇ ਜਿਹੜੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ, ਬੇਰੁਜ਼ਗਾਰਾਂ ਨੇ ਕੋਠੀ ਵੱਲ ਨੂੰ ਵਧਣਾ ਸ਼ੁਰੂ ਕੀਤਾ ਤਾਂ ਪੁਲਿਸ ਨੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਆਪਣੀ ਪੂਰੀ ਵਾਹ ਲਾਈ ।ਇਸ ਦੌਰਾਨ ਪੁਲਿਸ ਅਤੇ ਬੇਰੁਜ਼ਗਾਰਾਂ ਵਿੱਚ ਖੂਬ ਧੱਕਾ ਮੁੱਕੀ ਹੋਈ। ਬੇਰੁਜ਼ਗਾਰ ਇਸ ਮੰਗ ਉੱਤੇ ਅੜੇ ਹੋਏ ਸਨ ਕਿ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਈ ਜਾਵੇ ਕਿਉਂਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨਵੀਆਂ ਭਰਤੀਆਂ ਕਰਨ, ਉਮਰ ਹੱਦ ਛੋਟ ਦੇਣ ਅਤੇ 55 ਫੀਸਦੀ ਵਰਗੀ ਬੇਤੁਕੀ ਸ਼ਰਤ ਰੱਦ ਕਰਨ ਦਾ ਅਧਿਕਾਰ ਸੂਬੇ ਦੇ ਮੁੱਖ ਮੰਤਰੀ ਕੋਲ ਹੀ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਇਸ ਗੱਲ ਤੋਂ ਅਸਮਰੱਥ ਜਾਪਿਆ ਕਿ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਯੋਗ ਨਹੀਂ ਤਾਂ ਅੱਕੇ ਹੋਏ ਬੇਰੁਜ਼ਗਾਰਾਂ ਨੇ ਮੁੜ ਅੱਗੇ ਵਧਣਾ ਚਾਹਿਆ ਤਾਂ ਤਿੰਨ-ਚਾਰ ਵਾਰ ਪੁਲਿਸ ਨਾਲ ਖੂਬ ਧੱਕਾ ਮੁੱਕੀ ਹੋਈ। ਇਸ ਦੌਰਾਨ ਹੀ ਇੱਕ ਬੇਰੁਜ਼ਗਾਰ ਮੁਨੀਸ਼ ਕੁਮਾਰ ਫਾਜ਼ਿਲਕਾ ਨੇੜਲੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ ਗਿਆ ਅਤੇ ਧਰਨੇ ਉੱਪਰ ਬੈਠੇ ਬੇਰੁਜ਼ਗਾਰਾਂ ਨੇ ਆਪਣਾ ਧਰਨਾ ਟੈਂਕੀ ਨੇੜੇ ਲਿਜਾ ਕੇ ਸ਼ੁਰੂ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰਾਂ ਨੂੰ ਸ਼ਾਂਤ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਲਾਇਬ੍ਰੇਰੀਅਨ ਯੂਨੀਅਨ ਤੋ ਰਾਜ ਸਿੰਘ ਸੂਬਾ ਪ੍ਰਧਾਨ ਸਮੇਤ ਲਲਿਤਾ ਪਟਿਆਲਾ,ਅਮਨਦੀਪ ਕੌਰ, ਗਗਨਦੀਪ ਕੌਰ, ਸੰਦੀਪ ਮੋਫ਼ਰ ਤੋ ਇਲਾਵਾ,ਰਿੰਕੂ ਸਿੰਘ, ਭੁਪਿੰਦਰ ਸਿੰਘ, ਗੁਰਸ਼ਰਨ ਕੌਰ, ਸਿਮਨਦੀਪ ਕੌਰ ,ਪਰਮਿੰਦਰ ਸਿੰਘ ਭਵਾਨੀਗੜ੍ਹ, ਲਖਬੀਰ ਸਿੰਘ, ਸੁਖਪਾਲ ਖਾਨ, ਲਖਬੀਰ ਖੁੱਡੀ ਕਲਾਂ, ਰਮਨਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਆਦਿ ਹਾਜ਼ਰ ਸਨ। ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਰਘੁਵੀਰ ਸਿੰਘ ਭਵਾਨੀਗੜ੍ਹ ਹਾਜ਼ਰ ਸਨ।ਪ੍ਰਸ਼ਾਸ਼ਨ ਵੱਲੋਂ ਬੇਰੁਜ਼ਗਾਰਾਂ ਦੀ ਮੀਟਿੰਗ 6 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਉਹਨਾਂ ਦੇ ਪ੍ਰਮੁੱਖ ਸਕੱਤਰ ਸਮੇਤ ਸਿੱਖਿਆ ਸਕੱਤਰ, ਪਰਸੋਨਲ ਸਕੱਤਰ ਅਤੇ ਸਿਹਤ ਸਕੱਤਰ ਨਾਲ ਨਿਸ਼ਚਿਤ ਕਰਵਾਈ। ਦੇਰ ਸ਼ਾਮ ਮੁਨੀਸ਼ ਕੁਮਾਰ ਨੂੰ ਟੈਂਕੀ ’ਤੋਂ ਉਤਾਰ ਕੇ ਧਰਨਾ ਖਤਮ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਰੈਲੀ ਉਪਰੰਤ ਸੰਗਰੂਰ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ... ਅਗਲੀ ਖ਼ਬਰ ਗੋਬਿੰਦ ਸਿੰਘ ਨਮੋਲ ਨੂੰ ਸਦਮਾ
Ad Position 24