ਕਨੋਈ ਦੇ ਨੌਜਵਾਨ ਦੀ ਮ੍ਰਿਤਕ ਦੇਹ ਦਾ ਪ੍ਰਸ਼ਾਸਨ ਵੱਲੋਂ ਸਸਕਾਰ ਕਰਨਾ ਅਤਿ ਨਿੰਦਣਯੋਗ - ਢੀਂਡਸਾ
ਸੰਗਰੂਰ 2 ਅਕਤੂਬਰ (ਸੁਖਵਿੰਦਰ ਸਿੰਘ ਫੱਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਕਨੋਈ ਦੇ ਨੌਜਵਾਨ ਸਮਨਦੀਪ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਉਸ ਦੀ ਮ੍ਰਿਤਕ ਦੇਹ ਦਾ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਲਾਵਾਰਸ ਢੰਗ ਨਾਲ ਸਸਕਾਰ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਵਿੱਚ ਬੰਦ ਰੱਖਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।
ਸੰਗਰੂਰ 2 ਅਕਤੂਬਰ (ਸੁਖਵਿੰਦਰ ਸਿੰਘ ਫੱਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਕਨੋਈ ਦੇ ਨੌਜਵਾਨ ਸਮਨਦੀਪ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਉਸ ਦੀ ਮ੍ਰਿਤਕ ਦੇਹ ਦਾ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਲਾਵਾਰਸ ਢੰਗ ਨਾਲ ਸਸਕਾਰ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਵਿੱਚ ਬੰਦ ਰੱਖਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸ. ਢੀਂਡਸਾ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰ ਲਈ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਅਤੇ ਉਨ੍ਹਾਂ ਦੇ ਹੱਕ ਵਿੱਚ ਹਸਪਤਾਲ ਵਿੱਚ ਧਰਨਾ ਦੇ ਰਹੇ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਨਾ ਵੀ ਲੋਕਤੰਤਰਿਕ ਹੱਕਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਬਾਅ ਅਤੇ ਗ੍ਰਿਫ਼ਤਾਰੀਆਂ ਦੀ ਥਾਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਰਿਹਾਅ ਕਰਕੇ ਉਹਨਾਂ ਉੱਪਰ ਕੀਤੇ ਗਏ ਝੂਠੇ ਪਰਚੇ ਤੁੰਰਤ ਰੱਦ ਕੀਤੇ ਜਾਣ।