ਨਿਊ ਖੋਖਰ ਕਲਾਂ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ
ਰਾਜਵਿੰਦਰ ਕੌਰ ਬਣੀ ਪ੍ਰਧਾਨ
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਨਿਊ ਖੋਖਰ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਬੀਬੀ ਰਾਜਵਿੰਦਰ ਕੌਰ ਪਤਨੀ ਰਾਮ ਸਿੰਘ ਸਾਬਕਾ ਸਰਪੰਚ ਨੂੰ ਪ੍ਰਧਾਨ, ਪਰਨੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਛੱਤਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਸਬੰਧੀ ਹੋਈ ਮੀਟਿੰਗ ਵਿੱਚ ਸਭਾ ਦੇ ਮੈਂਬਰਾਂ ਨੇ ਭਾਗ ਲਿਆ ਅਤੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ।
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਨਿਊ ਖੋਖਰ ਕਲਾਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਬੀਬੀ ਰਾਜਵਿੰਦਰ ਕੌਰ ਪਤਨੀ ਰਾਮ ਸਿੰਘ ਸਾਬਕਾ ਸਰਪੰਚ ਨੂੰ ਪ੍ਰਧਾਨ, ਪਰਨੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਛੱਤਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਸਬੰਧੀ ਹੋਈ ਮੀਟਿੰਗ ਵਿੱਚ ਸਭਾ ਦੇ ਮੈਂਬਰਾਂ ਨੇ ਭਾਗ ਲਿਆ ਅਤੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ। ਨਵ-ਨਿਯੁਕਤ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦੇ ਹਨ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਬੀਬੀ ਰਾਜਵਿੰਦਰ ਕੌਰ ਨੇ ਕਿਹਾ ਕਿ ਉਹ ਸਹਿਕਾਰੀ ਖੇਤੀਬਾੜੀ ਸਭਾ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਅਤੇ ਮੁਨਾਫ਼ੇ ਵਿੱਚ ਲਿਆਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਯਤਨ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਹਰਜਿੰਦਰਜੀਤ ਸਿੰਘ ਰਾਮ, ਯੂਥ ਆਗੂ ਹਰਦੀਪ ਸਿੰਘ, ਹਰਮਿੰਦਰ ਸਿੰਘ, ਪ੍ਰਧਾਨ ਬਿੰਦਰ ਸਿੰਘ, ਗੁਰਦੂਰ ਸਿੰਘ, ਪਰਮਜੀਤ ਸਿੰਘ ਅਤੇ ਨਿਰਮਲ ਫੌਜੀ ਤੇ ਹਰਮੀਤ ਸਿੰਘ ਸਮੇਤ ਹੋਰ ਵਿਅਕਤੀ ਮੌਜੂਦ ਸਨ।