ਗੁਲਜ਼ਾਰ ਸਿੰਘ ਬੌਬੀ ਨੇ ਸਿਟੀ ਪਾਰਕ ਦਾ ਕੀਤਾ ਦੌਰਾ
ਕੂੜੇ ਦੇ ਢੇਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਤੇ ਈ.ਓ ਨਾਲ ਫ਼ੋਨ ’ਤੇ ਕੀਤੀ ਗੱਲ
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਪਲਾਈਜ਼ ਕੰਟਰੈਕਟ ਵਰਕਰ ਤੇ ਲੇਬਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਹੋਈ । ਜਥੇਬੰਦੀ ਦੇ ਆਗੂਆਂ ਬਲਦੇਵ ਸਿੰਘ ਮੰਡੇਰ, ਸੰਜੀਵ ਕੁਮਾਰ ਸੰਜੂ, ਸੰਜੂ ਧੂਰੀ, ਸਤਪਾਲ ਸਿੰਘ ਮਾਨਸਾ ਦੀ ਮੌਜੂਦਗੀ ਵਿਚ ਸੂਬੇ ਭਰ ਵਿਚ ਸੀਵਰੇਜ ਬੋਰਡ ਵਿਚ ਕੰਮ ਕਰ ਰਹੇ ਸਮੂਹ ਆਊਟਸੋਰਸ ਮੁਲਾਜ਼ਮ ਵਲੋਂ ਇਕ ਜਥੇਬੰਦੀ ਦੇ ਝੰਡੇ ਹੇਠ ਇਕੱਠੇ ਸੰਘਰਸ਼ ਲੜਨ ਦਾ ਫੈਸਲਾ ਕੀਤਾ ਗਿਆ।
ਗ
ਗੁਲਜ਼ਾਰ ਸਿੰਘ ਬੌਬੀ ਨੇ ਸਿਟੀ ਪਾਰਕ ਦਾ ਕੀਤਾ ਦੌਰਾ ਕੂੜੇ ਦੇ ਢੇਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਤੇ ਈ.ਓ ਨਾਲ ਫ਼ੋਨ ’ਤੇ ਕੀਤੀ ਗੱਲ
04-10-2026
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਪਲਾਈਜ਼ ਕੰਟਰੈਕਟ ਵਰਕਰ ਤੇ ਲੇਬਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਹੋਈ । ਜਥੇਬੰਦੀ ਦੇ ਆਗੂਆਂ ਬਲਦੇਵ ਸਿੰਘ ਮੰਡੇਰ, ਸੰਜੀਵ ਕੁਮਾਰ ਸੰਜੂ, ਸੰਜੂ ਧੂਰੀ, ਸਤਪਾਲ ਸਿੰਘ ਮਾਨਸਾ ਦੀ ਮੌਜੂਦਗੀ ਵਿਚ ਸੂਬੇ ਭਰ ਵਿਚ ਸੀਵਰੇਜ ਬੋਰਡ ਵਿਚ ਕੰਮ ਕਰ ਰਹੇ ਸਮੂਹ ਆਊਟਸੋਰਸ ਮੁਲਾਜ਼ਮ ਵਲੋਂ ਇਕ ਜਥੇਬੰਦੀ ਦੇ ਝੰਡੇ ਹੇਠ ਇਕੱਠੇ ਸੰਘਰਸ਼ ਲੜਨ ਦਾ ਫੈਸਲਾ ਕੀਤਾ ਗਿਆ। ਜਥੇਬੰਦੀ ਵਿਚ ਬਲਦੇਵ ਸਿੰਘ ਮੰਡੇਰ ਨੂੰ ਚੇਅਰਮੈਨ, ਸੰਜੀਵ ਕੁਮਾਰ ਸੰਜੂ ਸੀਨੀਅਰ ਮੀਤ ਪ੍ਰਧਾਨ, ਸੰਜੂ ਧੂਰੀ ਸਲਾਹਕਾਰ ਅਤੇ ਸਤਪਾਲ ਸਿੰਘ ਮਾਨਸਾ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਾਰੇ ਆਗੂਆਂ ਵਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਸੂਬਾ ਕਮੇਟੀ ਮੈਂਬਰਾਂ ਵੱਲੋਂ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸੀਵਰੇਜ ਬੋਰਡ ਦੇ ਆਉਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੋਂਟਰੈਕਟ ਤੇ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਯਾਦਵਿੰਦਰ ਸਿੰਘ ਯਾਦੀ, ਗੁਰਵਿੰਦਰ ਸਿੰਘ ਲਹਿਰਾ ਪ੍ਰਦੀਪ ਸਿੰਘ ਭੀਖੀ, ਮੇਵਾ ਸਿੰਘ ਸਰਦੂਲਗੜ੍ਹ, ਦਲਜੀਤ ਸਿੰਘ, ਗਗਨ ਕੁਮਾਰ, ਹਰਪ੍ਰੀਤ ਸਿੰਘ ਅਤੇ ਅਸ਼ੋਕ ਕੁਮਾਰ ਵਿਜੇ ਕੁਮਾਰ ਆਦਿ ਮੌਜੂਦ ਸਨ।