04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡੀ.ਸੀ. ਦਫ਼ਤਰ ਬਾਹਰ ਕੱਲ੍ਹ ਲੱਗਣ ਵਾਲੇ ਪੱਕੇ ਮੋਰਚੇ ਲਈ ਕਿਸਾਨਾਂ ਨੇ ਵਿੱਢੀਆਂ ਤਿਆਰੀਆਂ

ਸੰਗਰੂਰ-ਮਸਤੂਆਣਾ ਸਾਹਿਬ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਸਤਨਾਮ ਸਿੰਘ ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੰਗਰੂਰ ਵੱਲੋਂ 5 ਅਕਤੂਬਰ ਦੇ ਡੀ. ਸੀ.

Ad Position 21
No active advertisement
ਅਜੀਤ ਡੈਸਕ 04-10-2026
ਸੰਗਰੂਰ-ਮਸਤੂਆਣਾ ਸਾਹਿਬ, 3 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਸਤਨਾਮ ਸਿੰਘ ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸੰਗਰੂਰ ਵੱਲੋਂ 5 ਅਕਤੂਬਰ ਦੇ ਡੀ.ਸੀ. ਦਫ਼ਤਰਾਂ ਦੇ ਪੱਕੇ ਘਿਰਾਓ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ। ਇਸੇ ਲੜੀ ਤਹਿਤ ਅੱਜ ਬਲਾਕ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਦੀ ਅਗਵਾਈ ਹੇਠ ਪਿੰਡ ਲੱਡੀ ਅਤੇ ਬਹਾਦਰਪੁਰ ਵਿਖੇ ਬੀਬੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਰੈਲੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਵੀ ਸ਼ਾਮਲ ਹੋਏ। ਅੱਜ ਦੀਆਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਬਲਾਕ ਆਗੂ ਚਮਕੌਰ ਸਿੰਘ ਲੱਡੀ ਨੇ ਵੀ ਆਪਣੇ ਵਿਚਾਰ ਰੱਖੇ।ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ। ਸਰਕਾਰਾਂ ਦੀਆਂ ਇਹਨਾਂ ਨੀਤੀਆਂ ਵਿਰੁੱਧ ਜਥੇਬੰਦੀ ਨੇ 5 ਅਕਤੂਬਰ ਨੂੰ ਸੰਗਰੂਰ ਡੀ.ਸੀ. ਦਫ਼ਤਰ ਦੇ ਮੁਕੰਮਲ ਘਿਰਾਓ ਦਾ ਐਲਾਨ ਕੀਤਾ ਹੈ। ਘਿਰਾਓ ਦੀਆਂ ਮੁੱਖ ਮੰਗਾਂ ਲੈਂਡ ਪੁਲਿੰਗ ਪਾਲਿਸੀ ਤੁਰੰਤ ਰੱਦ ਕੀਤੀ ਜਾਵੇ ਤੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਦਾ ਉਜਾੜਾ ਬੰਦ ਕੀਤਾ ਜਾਵੇ।ਅਮਰੀਕਾ ਨਾਲ ਹੋ ਰਿਹਾ ਟੈਕਸ ਫ਼ਰੀ ਖੇਤੀ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਹੜ੍ਹਾਂ ਤੇ ਭਾਰੀ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਤੁਰੰਤ ਪੂਰਾ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਬਲਾਕ ਦੇ ਹਰ ਪਿੰਡ ਵਿੱਚ ਮਸ਼ਾਲ ਮਾਰਚ ਅਤੇ ਬੀਬੀਆਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਗਊ ਸਤਿਕਾਰ ਅਭਿਆਨ ਮੁਹਿੰਮ ਤਹਿਤ ਰਾਮ ਮੰਦਰ ਅਹਿਮਦਗੜ੍ਹ ਵਿਖੇ ਸਮਾਗਮ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ’ਚ ਮੰਨੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸਖ਼ਤ ਐਕਸ਼ਨ ਦੀ ਚਿਤਾਵਨੀ
Ad Position 24