03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਲਗਾਤਾਰ 13 ਘੰਟੇ ਦਾ ਨਾਮ ਸਿਮਰਨ ਅੱਜ

ਸੰਗਰੂਰ, 3 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ 4 ਅਕਤੂਬਰ ਨੂੰ ਜਪ ਤਪ ਸਮਾਗਮ ਹੋ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੀ ਸਾਂਝੀ ਮੀਟਿੰਗ ਪੀ੍ਤਮ ਸਿੰਘ ਮੁੱਖ ਸੇਵਾਦਾਰ ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 04-10-2026
ਸੰਗਰੂਰ, 3 ਅਕਤੂਬਰ (ਦਮਨਜੀਤ ਸਿੰਘ) - ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ 4 ਅਕਤੂਬਰ ਨੂੰ ਜਪ ਤਪ ਸਮਾਗਮ ਹੋ ਰਿਹਾ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੀ ਸਾਂਝੀ ਮੀਟਿੰਗ ਪੀ੍ਤਮ ਸਿੰਘ ਮੁੱਖ ਸੇਵਾਦਾਰ ਦੀ ਪ੍ਰਧਾਨਗੀ ਹੇਠ ਹੋਈ। ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਜਨਰਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ 4 ਅਕਤੂਬਰ ਨੂੰ ਲਗਾਤਾਰ 1 3 ਘੰਟੇ ਦਾ ਜਪ ਤਪ ਸਮਾਗਮ ਪਹਿਲੀ ਵਾਰ ਹੋ ਰਿਹਾ ਹੈ। ਗੁਰਿੰਦਰ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ ਰੋਬਿਨ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਕੇਵਲ ਵਾਹਿਗੁਰੂ ਨਾਮ ਸਿਮਰਨ ਦਾ ਜਾਪ ਹੋਵੇਗਾ। ਪੀ੍ਤਮ ਸਿੰਘ ਅਤੇ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਵੱਖ ਵੱਖ ਗੁਰੂ ਘਰ ਨਾਲ ਸਬੰਧਤ ਇਸਤਰੀ ਸਤਿਸੰਗ ਸਭਾਵਾਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਵੱਖ ਵੱਖ ਸਮੇਂ ‘ਤੇ ਨਾਮ ਸਿਮਰਨ ਦੀ ਸੇਵਾ ਨਿਭਾਈ ਜਾਵੇਗੀ। ਜਸਵਿੰਦਰ ਸਿੰਘ ਸਾਹਨੀ ਅਤੇ ਗਗਨਦੀਪ ਸਿੰਘ ਗੱਗੀ ਨੇ ਕਿਹਾ ਕਿ ਉਪਰੋਕਤ ਸੰਸਥਾਵਾਂ ਦੇ ਨਾਲ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਪਰੋਕਤ ਮੈਂਬਰਾਂ ਦੇ ਨਾਲ ਗੁਰਸਿਮਰਨ ਸਿੰਘ ਗੁਜਰਾਲ ਅਤੇ ਬਲਜਿੰਦਰ ਸਿੰਘ ਆਦਿ ਉੱਤੇ ਆਧਾਰਿਤ ਕਮੇਟੀਆਂ ਰਾਹੀਂ ਵੱਖ-ਵੱਖ ਪ੍ਬੰਧਕੀ ਸੇਵਾਵਾਂ ਲਗਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬੈਂਕ ’ਚ ਕਿਸਾਨਾਂ ਨਾਲ ਧੋਖਾ-ਧੜੀ ਦੇ ਕਥਿਤ ਦੋਸ਼ਾਂ ਹੇਠ ਡਾਇਰੈਕਟਰ ਵਿਜੀਲੈਂਸ ਨੂੰ ਭੇਜੀ ਸ਼ਿਕਾਇਤ ਬੈਂਕ ਦੇ ਚੇਅਰਮੈਨ... ਅਗਲੀ ਖ਼ਬਰ ਹਲਕਾ ਮਹਿਲ ਕਲਾਂ ਅੰਦਰ ਚਿੱਟੇ ਕਾਰਨ ਮੌਤਾਂ ਬਾਰੇ ਸ਼ੇਰਪੁਰ ਵਿਖੇ ਜਾਗਰੂਕਤਾ ਮਾਰਚ ਅੱਜ
Ad Position 24