ਮਿਡ-ਡੇ-ਮੀਲ ਵਰਕਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿੱਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੀਆਂ ਮਾਣਭੱਤਾ ਵਰਕਰਾਂ ਵਲੋਂ ਬੱਸ ਸਟੈਂਡ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਮਰਜੀਤ ਕੌਰ, ਬੇਅੰਤ ਕੌਰ ਤੇ ਰਣਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।
ਮ
ਮਿਡ-ਡੇ- ਮਿਲ ਵਰਕਰਾਂ ਸਰਕਾਰ ਦੀ ਅਰਥੀ ਚੁੱਕ ਕੇ ਰੋਸ ਪ੍ਰਗਟਾਵਾ ਕਰਦੇ ਹੋਏ। ਤਸਵੀਰ ਅਸ਼ੋਕ ਗਰਗ
04-10-2026
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭੱਤਾ ਦੁਗਣਾ ਕਰਨ ਦੀ ਗਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਿੱਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸਮਾਣਾ ਇਲਾਕੇ ਦੀਆਂ ਮਾਣਭੱਤਾ ਵਰਕਰਾਂ ਵਲੋਂ ਬੱਸ ਸਟੈਂਡ ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਮਰਜੀਤ ਕੌਰ, ਬੇਅੰਤ ਕੌਰ ਤੇ ਰਣਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਮਾਣਭੱਤਾ ਵਰਕਰਾਂ ਦੇ ਨਿਗੂਣੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਅਨੁਸਾਰ ਤਨਖਾਹਾਂ ਨਾ ਦੇਣ, ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨੂੰ ਸੇਵਾ ਮੁਕਤੀ ਮੌਕੇ ਘਰਾਂ ਨੂੰ ਖਾਲੀ ਤੌਰਨ ਅਤੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਨਾ ਦੇਣ ਕਾਰਨ ਪੰਜਾਬ ਭਰ ਦੀਆਂ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਜਿਸ ਦੇ ਰੋਸ ਵਜੋਂ ਅੱਜ ਪੰਜਾਬ ਦੇ ਕੋਨੇ ਕੋਨੇ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮੇਘ ਰਾਜ ਤੇ ਮਨੋਜ ਕੁਮਾਰ ਨੇ ਸੰਬੋਧਨ ਕਰਦਿਆਂ ਵਰਕਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।