04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸੀ.ਪੀ.ਆਈ. (ਐਮ) ਨੇ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੀ. ਪੀ.

Ad Position 21
No active advertisement
ਅਜੀਤ ਡੈਸਕ 05-10-2026
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੀ.ਪੀ.ਆਈ. (ਐਮ) ਦੀ ਸੂਬਾਈ ਕਮੇਟੀ ਦੇ ਇਕ ਵਫਦ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਮਜ਼ਦੂਰਾਂ-ਕਿਸਾਨਾਂ ਤੇ ਕੀਤੇ ਜਾ ਰਹੇ ਚੌਤਰਫਾ ਹਮਲਿਆਂ ਨੂੰ ਠੱਲ੍ਹ ਪਾਉਣ ਅਤੇ ਸੂਬਾ ਸਰਕਾਰ ਤੋਂ ਵਿਰੋਧ ਦੀ ਮੰਗ ਨੂੰ ਲੈਕੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਮੁੱਖ ਮੰਤਰੀ ਪੰਜਾਬ ਤੋਂ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਸੱਦਕੇ ਮਤੇ ਪਾਉਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਮਜ਼ਦੂਰਾਂ ਦੇ ਹੱਕਾਂ ਤੇ ਛਾਪਾ ਮਾਰ ਕੇ 29 ਕੋਡਾਂ ਨੂੰ ਬਦਲਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਚਾਰ ਕੋਡ ਚ ਬਦਲ ਦਿੱਤਾ ਹੈ। ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਜੀ ਰਾਮ ਜੀ ਸਕੀਮ ਲਾਗੂ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ। ਜਿਸ ਕਾਰਨ ਖੇਤ ਮਜ਼ਦੂਰਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ। ਸਾਮਰਾਜ ਦੇ ਥੱਲੇ ਲੱਗ ਕੇ ਫਰੀ ਟਰੇਡ ਦੇ ਐਗਰੀਮੈਂਟ ਦੇ ਦਸਤਖ਼ਤ ਕੀਤੇ ਜਾ ਰਹੇ ਹਨ, ਜਿਸ ਨਾਲ ਭਾਰਤ ਦੇ ਕਰੋੜਾਂ ਲੋਕ ਰੋਜਾਨਾ ਮਿਹਨਤ ਕਰਕੇ ਆਪਣਾ ਰੋਟੀ ਕਮਾਉਂਦੇ ਹਨ ਉਹ ਖਤਮ ਹੋ ਜਾਣਗੇ। ਉਨ੍ਹਾਂ ਸਰਕਾਰ ਤੋਂ ਯਕ ਮੁਕਤ ਮਜ਼ਦੂਰ ਕਿਸਾਨਾਂ ਦਾ ਕਰਜ਼ਾ ਮਾਫ ਕਰਨ, ਨਸ਼ਿਆਂ ਤੇ ਰੋਕ ਲਾਉਣ, ਲਾ ਐਂਡ ਆਰਡਰ ਤੇ ਕੰਟਰੋਲ ਕਰਨ, ਡੀਜਲ ਪੈਟਰੋਲ ਦੀਆਂ ਕੀਮਤਾਂ ਤੇ ਹੋਰ ਮਹਿੰਗਾਈ ’ਤੇ ਨੱਥ ਪਾਉਣ ਅਤੇ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ । ਇਸ ਮੌਕੇ ਕਾ ਜੋਗਾ ਸਿੰਘ ਉੱਪਲੀ, ਜੋਗਿੰਦਰ ਸਿੰਘ ਬੱਧਨ ਭਰੂਰ, ਕਾ. ਵਰਿੰਦਰ ਕੌਸ਼ਿਕ, ਕਾ. ਦਰਸ਼ਨ ਸਿੰਘ ਮੱਟੂ, ਜੀਤ ਸਿੰਘ ਘਰਾਚੋਂ, ਰਾਮ ਸਿੰਘ ,ਨਛੱਤਰ ਸਿੰਘ ਗੰਢੂਆਂ, ਕਾ. ਪਰਮਜੀਤ ਕੌਰ ਭੱਟੀਵਾਲ ਅਤੇ ਕਾ. ਹਰਪਾਲ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ- ਪ੍ਰਧਾਨ ਲਾਂਗੜੀਆਂ ਅਗਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਜਤਾਈ ਖੁਸ਼ੀ
Ad Position 24