ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ- ਪ੍ਰਧਾਨ ਲਾਂਗੜੀਆਂ
ਅਮਰਗੜ੍ਹ, 4 ਅਕਤੂਬਰ (ਜਤਿੰਦਰ ਮੰਨਵੀ) - ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਂਗੜੀਆਂ ਸਾਬਕਾ ਬਲਾਕ ਪ੍ਰਧਾਨ ਅਮਰਗੜ੍ਹ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।
ਅਜੀਤ ਡੈਸਕ
05-10-2026