ਮਾਂਹਵਾਰੀ ਸਫ਼ਾਈ ਪ੍ਰਬੰਧਨ ਬਾਰੇ 600 ਦੇ ਕਰੀਬ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ)-ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਕਾਲੀਆ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ਼ ਸਮਾਗਮ ’ਚ ਸ਼ਿਰਕਤ ਕੀਤੀ।
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ)-ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਕਾਲੀਆ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ਼ ਸਮਾਗਮ ’ਚ ਸ਼ਿਰਕਤ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਗੁਰੂ ਰਵਿਦਾਸ ਧਰਮਸ਼ਾਲਾ ਨਾਲ਼ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਢੁੱਕਵੀਂ ਥਾਂ ਮਿਲੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਸਾਂਝੀ ਇਮਾਰਤ ਦੀ ਸੁਚੱਜੀ ਵਰਤੋਂ ਅਤੇ ਸਾਂਭ-ਸੰਭਾਲ਼ ਲਈ ਆਪਸੀ ਸਹਿਯੋਗ ਨਾਲ਼ ਕੰਮ ਕਰਨ ਦੀ ਅਪੀਲ ਕੀਤੀ। ਗੋਇਲ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਬਰਾਬਰੀ, ਮਨੁੱਖੀ ਸਤਿਕਾਰ ਅਤੇ ਭਾਈਚਾਰੇ ਦਾ ਸੁਨੇਹਾ ਸਮਾਜ ਨੂੰ ਜੋੜਨ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਪਿਆਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਨਮੀਕ ਸਿੰਘ ਹੈਨਰੀ, ਬਲਾਕ ਸੰਮਤੀ ਮੈਂਬਰ ਅਜੀਤ ਸਿੰਘ, ਮੱਖਣ ਸਿੰਘ, ਗੁਲਜਾਰ ਸਿੰਘ, ਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।