ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਪੰਥਕ ਸੇਵਾਵਾਂ ਬਦਲੇ ਸਨਮਾਨਿਤ
ਮਾਲੇਰਕੋਟਲਾ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਪੰਥਕ ਖੇਤਰ ਦੇ ਅੰਦਰ ਚੰਗਾ ਨਾਮਣਾ ਖੱਟ ਚੁੱਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਬਲਿਹਾਰ ਸਿੰਘ ਢੀਂਡਸਾ ਮੰਨਵੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਸਨਮਾਨ ਪਿੰਡ ਡੰਗਰੀਆ ਨੇੜੇ ਆਦਮਪੁਰ ਵਿਖ਼ੇ ਗੁਰਦੁਆਰਾ ਬੁੰਗਾ ਸਾਹਿਬ ਵਿਖ਼ੇ ਚੱਲ ਰਹੇ ਪੰਜ ਦਿਨਾਂ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਦਿੱਤਾ।
ਮਾਲੇਰਕੋਟਲਾ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਪੰਥਕ ਖੇਤਰ ਦੇ ਅੰਦਰ ਚੰਗਾ ਨਾਮਣਾ ਖੱਟ ਚੁੱਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਬਲਿਹਾਰ ਸਿੰਘ ਢੀਂਡਸਾ ਮੰਨਵੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਸਨਮਾਨ ਪਿੰਡ ਡੰਗਰੀਆ ਨੇੜੇ ਆਦਮਪੁਰ ਵਿਖ਼ੇ ਗੁਰਦੁਆਰਾ ਬੁੰਗਾ ਸਾਹਿਬ ਵਿਖ਼ੇ ਚੱਲ ਰਹੇ ਪੰਜ ਦਿਨਾਂ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਦਿੱਤਾ। ਗਿਆਨੀ ਬਲਿਹਾਰ ਸਿੰਘ ਢੀਂਡਸਾ ਨੂੰ 11 ਹਜ਼ਾਰ ਰੁਪਏ, ਸਿਰੋਪਾਓ ਤੇ ਮੈਮੈਂਟੋ ਨਾਲ ਸਨਮਾਨਿਤ ਕੀਤਾ। ਪਿਛਲੇ ਲੰਬੇ ਸਮੇਂ ਤੋਂ ਬਲਿਹਾਰ ਸਿੰਘ ਢੀਂਡਸਾ ਪੰਥਕ ਖੇਤਰ ਦੇ ਅੰਦਰ ਵਿਚਰ ਕੇ ਸੇਵਾਵਾਂ ਨਿਭਾ ਰਹੇ ਹਨ। ਗਿਆਨੀ ਬਲਿਹਾਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਹ ਇਸ ਸਨਮਾਨ ਬਦਲੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਐਵਾਰਡ ਲਈ ਉਨ੍ਹਾਂ ਦੀ ਚੋਣ ਕੀਤੀ ।