05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਅੱਜ ਕੀਤਾ ਜਾਵੇਗਾ - ਐੱਸ.ਐੱਸ.ਪੀ. ਖੱਖ

ਮਸਤੂਆਣਾ ਸਾਹਿਬ, 4 ਅਕਤੂਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਦਲਬੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਗਏ ਮੋਰਚੇ ਦੀ ਸਮੀਖਿਆ ਕੀਤੀ ਗਈ।

Ad Position 21
No active advertisement
‘ ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਅੱਜ ਕੀਤਾ ਜਾਵੇਗਾ - ਐੱਸ.ਐੱਸ.ਪੀ. ਖੱਖ 05-10-2026
ਮਸਤੂਆਣਾ ਸਾਹਿਬ, 4 ਅਕਤੂਬਰ (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਦਲਬੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਏ ਗਏ ਮੋਰਚੇ ਦੀ ਸਮੀਖਿਆ ਕੀਤੀ ਗਈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ, ਨਹੀਂ ਤਾਂ 7 ਅਕਤੂਬਰ ਤੋਂ ਬਾਅਦ ਮੁੜ ਮੀਟਿੰਗ ਕਰਕੇ ਅਗਲੇ ਸੰਘਰਸ਼ ਸਬੰਧੀ ਸਖ਼ਤ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ਦੀ ਫ਼ਸਲ ਦੂਜੇ ਜ਼ਿਲ੍ਹੇ ਵਿੱਚ ਵੇਚਣ ’ਤੇ ਲਾਈ ਗਈ ਪਾਬੰਦੀ ਕਿਸਾਨਾਂ ਲਈ ਵੱਡੀ ਸਮੱਸਿਆ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਇੱਕ ਜ਼ਿਲ੍ਹੇ ਵਿੱਚ ਰਹਿੰਦੇ ਹਨ, ਜਦਕਿ ਉਨ੍ਹਾਂ ਦੀ ਜ਼ਮੀਨ ਦੂਜੇ ਜ਼ਿਲ੍ਹੇ ਵਿੱਚ ਹੈ। ਅਜਿਹੀ ਸਥਿਤੀ ਵਿੱਚ ਫ਼ਸਲ ਦੀ ਵਿਕਰੀ ਸਬੰਧੀ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਸੂਬਾ ਪ੍ਰਧਾਨ ਦਲਬੀਰ ਸਿੰਘ ਸਿੱਧੂਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤਾ ਗਿਆ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਲਈ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਵਰਤੇ ਜਾਣ ਵਾਲੇ ਡੀ.ਏ.ਪੀ., ਯੂਰੀਆ, ਡੀਜ਼ਲ ਅਤੇ ਹੋਰ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਆਮਦਨ ’ਤੇ ਵਾਧੂ ਬੋਝ ਪੈ ਰਿਹਾ ਹੈ ਅਤੇ ਖੇਤੀ ਲਾਹੇਵੰਦ ਕਿੱਤਾ ਬਣਨ ਦੀ ਬਜਾਏ ਕਿਸਾਨਾਂ ਨੂੰ ਹੋਰ ਆਰਥਿਕ ਮੁਸ਼ਕਲਾਂ ਵੱਲ ਧੱਕ ਰਹੀ ਹੈ। ਮੀਟਿੰਗ ਦੌਰਾਨ ਸੂਬਾ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਸੂਬਾ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਬਲਵੇੜਾ, ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਲੇਹਲ ਕਲਾਂ ਤੋਂ ਇਲਾਵਾ ਨਾਇਬ ਸਿੰਘ ਘਣੀਆਂ, ਰੇਸ਼ਮ ਸਿੰਘ ਜੀਦਾ, ਰੂਪ ਸਿੰਘ ਢਿੱਲਵਾਂ, ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਗਿਆਨ ਸਿੰਘ ਰਾਏਪੁਰ, ਗੁਰਮੀਤ ਸਿੰਘ ਰੁੜਕੀ ਸਮੇਤ ਹੋਰ ਸੀਨੀਅਰ ਕਿਸਾਨ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਮਕੋਰੜ ਸਾਹਿਬ ਤੋਂ ਮੰਡਵੀ ਨੂੰ ਜਾਣ ਵਾਲ਼ੀ ਘੱਗਰ ਦਰਿਆ ਨੇੜੇ ਸੜਕ ’ਤੇ ਟਰੈਕਟਰ ਪਲਟਿਆ ਜਾਨੀ ਨੁਕਸਾਨ ਤੋਂ ਹੋਇਆ ਬਚਾਅ ਅਗਲੀ ਖ਼ਬਰ ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਪੰਥਕ ਸੇਵਾਵਾਂ ਬਦਲੇ ਸਨਮਾਨਿਤ
Ad Position 24