ਜ਼ਿਲ੍ਹਾ ਐਸੋਸੀਏਸ਼ਨ ਨੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਦਾ ਚੁੱਕਿਆ ਬੀੜਾ
ਸੁਨਾਮ ਊਧਮ ਸਿੰਘ ਵਾਲਾ,4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ,4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੰਤਵ ਲਈ ਸਬ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਬਿਕਰਮ ਕੁਮਾਰ, ਅਨਿਰੁਧ ਵਸਿਸ਼ਟ, ਹਰਪਾਲ ਸਿੰਘ, ਸੁਨੀਲ ਕੁਮਾਰ, ਰੁਪਿੰਦਰ ਭਾਰਦਵਾਜ, ਨਰੇਸ ਸਰਮਾ, ਚੰਦਰ ਸੇਖਰ, ਮੁਖਤਿਆਰ ਸਿੰਘ ਅਤੇ ਪਵਨਜੀਤ ਸਿੰਘ ਹੰਝਰਾ ਆਦਿ ਮੌਜੂਦ ਸਨ।