ਰਤਨਗੜ੍ਹ ਪਾਟਿਆਵਾਲੀ ਵਿਖੇ ਅੱਖਾਂ ਦਾ ਮੁਫ਼ਤ ਜਾਚ ਕੈਪ ਅੱਜ
ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਾਂਝ ਚੈਰੀਟੇਬਲ ਅੱਖਾਂ ਦੇ ਹਸਪਤਾਲ ਲਹਿਰਾਗਾਗਾ ਵਲੋਂ ਸਾਂਝ ਗਲੋਬਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਪਿੰਡ ਰਤਨਗੜ੍ਹ ਪਾਟਿਆਵਾਲੀ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪਿੰਡ ਰਤਨਗੜ੍ਹ ਪਾਟਿਆਵਾਲੀ ਦੇ ਸਰਪੰਚ ਬਿੱਕਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ, ਮੋਤੀਆ ਬਿੰਦ ਦੇ ਮੁਫ਼ਤ ਆਪ੍ਰੇਸ਼ਨ ਅਤੇ ਮੁਫ਼ਤ ਦਵਾਈਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ।
ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸਾਂਝ ਚੈਰੀਟੇਬਲ ਅੱਖਾਂ ਦੇ ਹਸਪਤਾਲ ਲਹਿਰਾਗਾਗਾ ਵਲੋਂ ਸਾਂਝ ਗਲੋਬਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਪਿੰਡ ਰਤਨਗੜ੍ਹ ਪਾਟਿਆਵਾਲੀ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪਿੰਡ ਰਤਨਗੜ੍ਹ ਪਾਟਿਆਵਾਲੀ ਦੇ ਸਰਪੰਚ ਬਿੱਕਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ, ਮੋਤੀਆ ਬਿੰਦ ਦੇ ਮੁਫ਼ਤ ਆਪ੍ਰੇਸ਼ਨ ਅਤੇ ਮੁਫ਼ਤ ਦਵਾਈਆਂ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ । ਪ੍ਰਬੰਧਕਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜਸਵੰਤ ਸਿੰਘ, ਗੁਰਤੇਜ ਸਿੰਘ ਮੈਂਬਰ, ਬਲਕਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਕੁਲਵੰਤ ਸਿੰਘ, ਲਾਲੀ ਖ਼ਾਨ, ਗੁਰਸੇਵਕ ਸਿੰਘ (ਸਾਰੇ ਪੰਚ) ਅਤੇ ਸਮਾਜ ਸੇਵੀ ਡਮਾਣਾ ਪਾਟਿਆਵਾਲੀ ਆਦਿ ਮੌਜੂਦ ਸਨ ।