04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ- ਅਮਨ ਅਰੋੜਾ

ਲੌਂਗੋਵਾਲ, 4 ਅਕਤੂਬਰ (ਵਿਨੋਦ, ਖੰਨਾ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਕਜੁਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ’ਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 05-10-2026
ਲੌਂਗੋਵਾਲ, 4 ਅਕਤੂਬਰ (ਵਿਨੋਦ, ਖੰਨਾ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਕਜੁਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ’ਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਅੱਜ ਲੌਂਗੋਵਾਲ ਵਿਖੇ ਵਾਰਡ ਨੰਬਰ 4 ਦੇ ਕੌਂਸਲਰ ਗੁਰਪਾਲ ਸਿੰਘ ਪਾਲੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰਾਂ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ’ਚ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਤਨਾਮ ਸਿੰਘ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰਨਾਂ ਸਾਥੀਆਂ ਵਲੋਂ ਇਕਜੁੱਟਤਾ ਲਈ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਦੇ ਬਿਆਨਾਂ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੂੰ ਆਪਣੇ ਕਾਰਜਕਾਲ ਦੌਰਾਨ ਨਿਭਾਈ ਭੂਮਿਕਾ ਬਾਰੇ ਵੀ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਕਾਰਜਕਾਲ ਦੇ ਨਤੀਜੇ ਲੋਕਾਂ ਦੇ ਸਾਹਮਣੇ ਹਨ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਇਹ ਮੁੱਦਾ ਮਨੁੱਖਤਾ ਦੇ ਨਜ਼ਰੀਏ ਤੋਂ ਵਿਚਾਰਿਆ ਜਾਣਾ ਚਾਹੀਦਾ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਹੋਣੀ ਚਾਹੀਦੀ ਹੈ। ਇਸ ਮੌਕੇ ਰਛਪਾਲ ਕੌਰ ਢਿੱਲੋਂ ਪ੍ਰਧਾਨ ਨਗਰ ਕੌਂਸਲ, ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਮਾਨ, ਜੂਨੀਅਰ ਮੀਤ ਪ੍ਰਧਾਨ ਕਰਮਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਜਗਦੇਵ ਸਿੰਘ ਸਿੱਧੂ, ਬੁੱਧ ਸਿੰਘ ਐਮ.ਸੀ., ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਦਾਸ ਬਾਵਾ, ਸਰਪੰਚ ਜਗਰਾਜ ਸਿੰਘ ਬਟੂਹਾ, ਵਿਕੀ ਵਸ਼ਿਸ਼ਟ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਮੇਲਾ ਸਿੰਘ ਸੂਬੇਦਾਰ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਪਾਲੀ ਐਮ. ਸੀ, ਸਰਪੰਚ ਸਤਿਗੁਰੂ ਸਿੰਘ ਢਿੱਲੋਂ, ਜਸਵਿੰਦਰ ਸਿੰਘ ਨੱਪੀ, ਨਿਹਾਲ ਸਿੰਘ ਸਰਪੰਚ, ਗੋਪਾਲ ਕ੍ਰਿਸ਼ਨ ਪਾਲੀ, ਸਰਪੰਚ ਦਰਸ਼ਨ ਸਿੰਘ ਕੈਂਬੋਵਾਲ, ਸਰਪੰਚ ਗੋਬਿੰਦ ਸਿੰਘ, ਨਰੇਸ਼ ਜਿੰਦਲ ਅਤੇ ਰਾਜੇਸ਼ ਕੁਮਾਰ ਰਿੰਕਾ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਖਨੌਰੀ ਵਿਖੇ ਸਮਾਜ ਸੇਵੀ ਸੋਨੂੰ ਕਸ਼ਿਅਪ ਸਮੇਤ ਅੱਧੀ ਦਰਜਨ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਆਸ਼ੂ ਜਿੰਦਲ ਨੂੰ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਬਣਾਇਆ
Ad Position 24