04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖਨੌਰੀ ਵਿਖੇ ਸਮਾਜ ਸੇਵੀ ਸੋਨੂੰ ਕਸ਼ਿਅਪ ਸਮੇਤ ਅੱਧੀ ਦਰਜਨ ਪਰਿਵਾਰ ਭਾਜਪਾ ’ਚ ਸ਼ਾਮਿਲ

ਖਨੌਰੀ, 4 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਜਨਤਾ ਪਾਰਟੀ ਨੂੰ ਖਨੌਰੀ ਸ਼ਹਿਰ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵੀ ਸੋਨੂੰ ਕਸ਼ਿਅਪ ਆਪਣੇ ਅੱਧੀ ਦਰਜਨ ਦੇ ਕਰੀਬ ਹਮਾਇਤੀ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਬਲਜੀਤ ਸਿੰਘ ਬੋਪੁਰ ਵਲੋਂ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-10-2026
ਖਨੌਰੀ, 4 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਜਨਤਾ ਪਾਰਟੀ ਨੂੰ ਖਨੌਰੀ ਸ਼ਹਿਰ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵੀ ਸੋਨੂੰ ਕਸ਼ਿਅਪ ਆਪਣੇ ਅੱਧੀ ਦਰਜਨ ਦੇ ਕਰੀਬ ਹਮਾਇਤੀ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਬਲਜੀਤ ਸਿੰਘ ਬੋਪੁਰ ਵਲੋਂ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਸੋਨੂੰ ਕਸ਼ਿਅਪ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਸ ਮੌਕੇ ਮਨੋਜ ਕੁਮਾਰ ਸੋਨੂੰ, ਦਿਨੇਸ਼ ਕੁਮਾਰ, ਗੋਬਿੰਦ ਰਾਮ, ਸੁਨੀਲ ਕੁਮਾਰ, ਸਿੱਲੀ ਕੁਮਾਰ, ਰੋਹਿਤ ਕੁਮਾਰ, ਸਾ਼ਲੂ , ਸੰਦੀਪ ਕੁਮਾਰ, ਸ਼ੇਖਰ ਚੱਠਾ ਗੋਬਿੰਦਪੁਰਾ, ਵਿਸ਼ਾਲ, ਵਿਨੋਦ ਕੁਮਾਰ, ਸੋਨੂੰ, ਕੁਲਦੀਪ ਸਿੰਘ, ਹਰਸ਼ ਕੁਮਾਰ, ਅਭਿਸ਼ੇਕ ਕੁਮਾਰ, ਰਾਂਝਾ ਰਾਮ, ਅੰਕੁਸ਼ ਕੁਮਾਰ, ਮਨੋਜ ਕੁਮਾਰ, ਸੁੰਦਰ, ਸੁਭਾਸ਼ ਚੰਦ, ਅਜੇ ਕੁਮਾਰ, ਅਨਿਲ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਮਨਮੀਤ ਕੌਰ ਨੇ ਯੂਨੀਵਰਸਿਟੀ ਕਾਲਜ ਮੂਨਕ ’ਚ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਅਗਲੀ ਖ਼ਬਰ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ- ਅਮਨ ਅਰੋੜਾ
Ad Position 24