07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅਕਾਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਦਾ ਬੀ.ਐਸ.ਸੀ. ਭਾਗ-3 ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਮਸਤੂਆਣਾ ਸਾਹਿਬ, 5 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐਸ.

Ad Position 21
No active advertisement
ਅਜੀਤ ਡੈਸਕ 06-10-2026
ਮਸਤੂਆਣਾ ਸਾਹਿਬ, 5 ਅਕਤੂਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. ਭਾਗ ਤੀਜਾ ਦੇ ਨਤੀਜਿਆਂ ਵਿੱਚ ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਬਹਿਤਰੀਨ ਕਾਰਗੁਜ਼ਾਰੀ ਨਾਲ ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਦਸੰਬਰ 2025 ਦੀਆਂ ਬੀ.ਐਸ.ਸੀ. ਭਾਗ ਤੀਜਾ (ਸਮੈਸਟਰ 3, ਐਨ.ਈ.ਪੀ. -2020) ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕੀਤੇ ਹਨ। ਇਹਨਾਂ ਨਤੀਜਿਆਂ ਵਿੱਚ ਜਸ਼ਨਪ੍ਰੀਤ ਕੌਰ ਨੇ 9.15 ਐਸ.ਜੀ.ਪੀ.ਏ. ਲੈ ਕੇ ਪਹਿਲਾ, ਸ਼ਰਨਵੀਰ ਕੌਰ ਨੇ 9.00 ਐਸ.ਜੀ.ਪੀ.ਏ. ਨਾਲ ਦੂਜਾ, ਅਮਨਵੀਰ ਸਿੰਘ ਨੇ 8.78 ਐਸ.ਜੀ.ਪੀ.ਏ. ਨਾਲ ਤੀਜਾ ਅਤੇ ਗੁਰਲੀਨ ਕੌਰ ਨੇ 8.48 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿੱਚੋਂ ਮੋਹਰੀ ਸਥਾਨ ਹਾਸਲ ਕੀਤੇ ਹਨ। ਇਸ ਪ੍ਰਾਪਤੀ ‘ਤੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕਾਲਜ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਸਮਰਥਨ ਮੁੱਲ ’ਚ ਸਿਰਫ਼ 25 ਰੁਪਏ ਦਾ ਵਾਧਾ ਅੰਨਦਾਤੇ ਨਾਲ ਮਜ਼ਾਕ - ਖੰਡੇਬਾਦ ਅਗਲੀ ਖ਼ਬਰ ਪਿੰਡ ਵੜਿੰਗ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ
Ad Position 24