07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੁਖਬੀਰ ਦੀ ਰੈਲੀ ’ਚ ਲੋਕਾਂ ਦੇ ਇਕੱਠ ਨੇ ਜੱਸੀ ਮੰਨਵੀ ਦੀ ਜਿੱਤ ਦਾ ਮੁੱਢ ਬੰਨ੍ਹਿਆ- ਸਲਾਰ

ਅਮਰਗੜ, 5 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ’ਚ ਪਿੰਡ ਖਾਨਪੁਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਹੋਈ ਰੈਲੀ ‘ਚ ਹੋਏ ਰਿਕਾਰਡ ਤੋੜ ਇਕੱਠ ਨੇ ਜਸਬੀਰ ਸਿੰਘ ਜੱਸੀ ਮੰਨਵੀ ਦੀ ਵਿਧਾਨ ਸਭਾ ਚੋਣਾਂ ਅੰਦਰ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਨੰਬਰਦਾਰ ਸੰਦੀਪ ਸਿੰਘ ਸਲਾਰ ਨੇ ‘ਅਜੀਤ’ ਨਾਲ ਖਾਸ ਮੁਲਾਕਾਤ ਦੌਰਾਨ ਕੀਤਾ।

Ad Position 21
No active advertisement
ਜਸਬੀਰ ਸਿੰਘ ਜੱਸੀ ਮੰਨਵੀ, ਨੰਬਰਦਾਰ ਸੰਦੀਪ ਸਿੰਘ ਸਲਾਰ। 06-10-2026
ਅਮਰਗੜ, 5 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀ ਦੀ ਅਗਵਾਈ ’ਚ ਪਿੰਡ ਖਾਨਪੁਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਹੋਈ ਰੈਲੀ ‘ਚ ਹੋਏ ਰਿਕਾਰਡ ਤੋੜ ਇਕੱਠ ਨੇ ਜਸਬੀਰ ਸਿੰਘ ਜੱਸੀ ਮੰਨਵੀ ਦੀ ਵਿਧਾਨ ਸਭਾ ਚੋਣਾਂ ਅੰਦਰ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਨੰਬਰਦਾਰ ਸੰਦੀਪ ਸਿੰਘ ਸਲਾਰ ਨੇ ‘ਅਜੀਤ’ ਨਾਲ ਖਾਸ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਥ ਅਤੇ ਪੰਜਾਬ ਲਈ ਲੰਮਾ ਸਮਾਂ ਜੇਲ੍ਹਾਂ ਕੱਟੀਆਂ ਅਤੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਇਸ ਲਈ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਮਾਂ ਪਾਰਟੀ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਕੱਲ ਦੀ ਰੈਲੀ ‘ਚ ਆਪ ਮੁਹਾਰੇ ਪੁੱਜੇ ਲੋਕਾਂ ਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਅਤੇ ਹਲਕਾ ਅਮਰਗੜ੍ਹ ਦੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਹਲਕਾ ਵਿਧਾਇਕ।
Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਤੋਂ ਚੰਡੀਗੜ੍ਹ ਧਰਨੇ ਲਈ ਡਿਪੂ ਹੋਲਡਰਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਵਪਾਰੀ ਆਗੂ ਰਾਜੀਵ ਗਰਗ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24