06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਈ ਅੰਮ੍ਰਿਤਪਾਲ ਸਿੰਘ ਹੀ ਪੰਜਾਬ ਨਸ਼ਾ ਮੁਕਤ ਕਰ ਸਕਦੇ ਹਨ- ਝੂੰਦਾਂ

ਅਮਰਗੜ੍ਹ, 5 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੰਚਾਰਜ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਹਲਕੇ ਦੇ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਬਨਭੋਰਾ, ਰਾਮਪੁਰ ਛੰਨਾ ਅਤੇ ਪਿੰਡ ਝੱਲ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਝੂੰਦਾਂ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਅਮਰਗੜ੍ਹ, 5 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੰਚਾਰਜ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਹਲਕੇ ਦੇ ਪਿੰਡ ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿੰਡ ਬਨਭੋਰਾ, ਰਾਮਪੁਰ ਛੰਨਾ ਅਤੇ ਪਿੰਡ ਝੱਲ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਝੂੰਦਾਂ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ। ਆਮ ਆਦਮੀ ਪਾਰਟੀ ਦੇ ਰਾਜ ਅੰਦਰ ਕਰਜੇ ਦੇ ਨਾਲ ਨਾਲ ਨਸ਼ਿਆ ਦਾ ਰੁਝਾਨ, ਭ੍ਰਿਸ਼ਟਾਚਾਰ, ਬੇਰੋਜਗਾਰੀ , ਕਤਲੋਗਾਰਤ, ਲੁੱਟ ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਬੇਤਹਾਸ਼ਾ ਵਧੀਆਂ ਹਨ ਅਤੇ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਇਨਸਾਫ ਮੰਗਦੇ ਲੋਕਾਂ ਨੂੰ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਡੰਡੇ ਨਾਲ ਕੁੱਟ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਨਸਾਫ ਲੈਣ ਲਈ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ “ਅਕਾਲੀ ਦਲ ਵਾਰਿਸ ਪੰਜਾਬ ਦੇ” ਜਥੇਬੰਦੀ ਨੂੰ ਸੰਪੂਰਨ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦਾ ਹੈ। ਸਾਬਕਾ ਸਰਪੰਚ ਲਖਵਿੰਦਰ ਸਿੰਘ ਅਤੇ ਬਾਬਾ ਮੁਖਤਿਆਰ ਦਾਸ ਨੇ ਸਮੁੱਚੇ ਨਗਰ ਵਲੋਂ ਜਥੇਦਾਰ ਝੂੰਦਾਂ ਦੀ ਡੱਟਵੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਤਨਾਮ ਸਿੰਘ, ਗੁਰਭਜਨ ਸਿੰਘ, ਹਰਪ੍ਰੀਤ ਸਿੰਘ ਨਾਮਧਾਰੀ ਬਲਾਕ ਸੰਮਤੀ ਮੈਂਬਰ, ਅਰਜਨ ਸਿੰਘ ਬਾਜਵਾ, ਗੁਰਵਿੰਦਰ ਸਿੰਘ ਸਾਬਕਾ ਮੈਂਬਰ ਸੁਸਾਇਟੀ, ਜੋਗਾ ਸਿੰਘ ਸਾਬਕਾ ਮੈਂਬਰ ਸੁਸਾਇਟੀ, ਗੁਰਭੇਜ ਸਿੰਘ ਮੈਂਬਰ ਕੋਰ ਕਮੇਟੀ ਅਕਾਲੀ ਦਲ ਵਾਰਿਸ ਪੰਜਾਬ ਦੇ, ਦਰਸ਼ਨ ਸਿੰਘ ਗੁਰਾਇਆ,ਬਲਵੀਰ ਸਿੰਘ ਬਾਜਵਾ, ਮਨਧੀਰ ਸਿੰਘ ਸਾਬਕਾ ਇੰਸਪੈਕਟਰ, ਮਾਸਟਰ ਗੁਰਦੇਵ ਸਿੰਘ ਕਾਹਲੋਂ, ਸਤਨਾਮ ਸਿੰਘ ਕਾਹਲੋਂ ਗੁਰਬਾਜ ਸਿੰਘ ਗਿੱਲ, ਪਰਮਜੀਤ ਸਿੰਘ ਪੰਮਾ ਸੰਧੂ, ਪਰਮਜੀਤ ਸਿੰਘ ਘੁੰਮਣ ਐਨ.ਆਰ.ਆਈ. ਗੁਰਬਾਜ ਸਿੰਘ ਸੰਧੂ ਐਨ.ਆਰ.ਆਈ., ਮਲਕੀਤ ਸਿੰਘ ਨੰਬਰਦਾਰ ਅਤੇ ਗੁਰਮੀਤ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਕਨੋਈ ਖੁਦਕੁਸ਼ੀ ਮਾਮਲੇ ਖਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ
Ad Position 24