ਕਿਸਾਨਾਂ ਨੇ ਕਨੋਈ ਖੁਦਕੁਸ਼ੀ ਮਾਮਲੇ ਖਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਮਪਾਲ ਸ਼ਰਮਾ ਦੀ ਅਗਵਾਈ ਵਿਚ ਕਨੋਈ ਖੁਦਕਸ਼ੀ ਮਾਮਲੇ ਵਿਚ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਕਨੋਈ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ਨੂੰ ਲੈ ਕੇ ਪਰਿਵਾਰ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੁਲਿਸ ਨੇ ਇਕ ਸਿਆਸੀ ਆਗੂ ਦੀ ਸ਼ਹਿ ’ਤੇ ਇਨਸਾਨੀਅਤ ਨੂੰ ਸ਼ਰਮਿੰਦਾ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੰਦਿਆ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕ ਦਿੱਤਾ ਅਤੇ ਨੋਜਵਾਨ ਸਨਮਦੀਪ ਸਿੰਘ ਦਾ ਧੱਕੇ ਨਾਲ ਸ਼ਮਸ਼ਾਨਘਾਟ ਵਿਚ ਪਰਿਵਾਰ ਦੀ ਬਿਨ੍ਹਾਂ ਸਹਿਮਤੀ ਅਤੇ ਮੌਜੂਦਗੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪ
ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ। ਤਸਵੀਰ-ਧਾਲੀਵਾਲ ਸੁਨਾਮ
06-10-2026
ਸੁਨਾਮ ਊਧਮ ਸਿੰਘ ਵਾਲਾ, 5 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਾਮਪਾਲ ਸ਼ਰਮਾ ਦੀ ਅਗਵਾਈ ਵਿਚ ਕਨੋਈ ਖੁਦਕਸ਼ੀ ਮਾਮਲੇ ਵਿਚ ਪੁਲਿਸ ਕਾਰਵਾਈ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਕਨੋਈ ਦੇ ਨੌਜਵਾਨ ਦੇ ਖੁਦਕਸ਼ੀ ਮਾਮਲੇ ਨੂੰ ਲੈ ਕੇ ਪਰਿਵਾਰ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੁਲਿਸ ਨੇ ਇਕ ਸਿਆਸੀ ਆਗੂ ਦੀ ਸ਼ਹਿ ’ਤੇ ਇਨਸਾਨੀਅਤ ਨੂੰ ਸ਼ਰਮਿੰਦਾ ਕਰਨ ਵਾਲੀ ਘਟਨਾ ਨੂੰ ਅੰਜਾਮ ਦਿੰਦਿਆ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਡੱਕ ਦਿੱਤਾ ਅਤੇ ਨੋਜਵਾਨ ਸਨਮਦੀਪ ਸਿੰਘ ਦਾ ਧੱਕੇ ਨਾਲ ਸ਼ਮਸ਼ਾਨਘਾਟ ਵਿਚ ਪਰਿਵਾਰ ਦੀ ਬਿਨ੍ਹਾਂ ਸਹਿਮਤੀ ਅਤੇ ਮੌਜੂਦਗੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇੱਥੋਂ ਤੱਕ ਕਿ ਧਾਰਮਿਕ ਰੀਤੀ ਰਿਵਾਜ ਅਤੇ ਅੰਤਿਮ ਅਰਦਾਸ ਵੀ ਨਹੀਂ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਆਗੂਆਂ ਨੇ ਮਲਜੂਮ ਗਰੀਬ ਪਰਿਵਾਰ ਨਾਲ ਕੀਤੀ ਗਈ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਕਾਲਾ ਸਿੰਘ, ਗੁਰਮੀਤ ਸਿੰਘ,, ਪਰਮਾ ਨੰਦ ਸਿੰਘ ਨੰਦੂ,ਪਾਲਾ ਸਿੰਘ,ਦਾਰਾ ਸਿੰਘ ਅਤੇ ਹਰਪਾਲ ਸਿੰਘ ਆਦਿ ਮੌਜੂਦ ਸਨ।