ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਸਾਬਕਾ ਸਰਪੰਚ ਦੀ ਮੌਤ
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ)-ਨੇੜਲੇ ਪਿੰਡ ਸੇਖੂਵਾਸ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਪਿੰਡ ਸੇਖੂਵਾਸ ਦੇ ਸਾਬਕਾ ਸਰਪੰਚ ਲੀਲਾ ਸਿੰਘ ਕਟਾਰੀਆ (64) ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲੀਲਾ ਸਿੰਘ ਕਟਾਰੀਆ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਲਹਿਰਾਗਾਗਾ ਵੱਲ ਆ ਰਹੇ ਸਨ।
ਲ
ਲੀਲਾ ਸਿੰਘ ਕਟਾਰੀਆ ਦੀ ਫਾਈਲ ਤਸਵੀਰ।
06-10-2026
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ)-ਨੇੜਲੇ ਪਿੰਡ ਸੇਖੂਵਾਸ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਪਿੰਡ ਸੇਖੂਵਾਸ ਦੇ ਸਾਬਕਾ ਸਰਪੰਚ ਲੀਲਾ ਸਿੰਘ ਕਟਾਰੀਆ (64) ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲੀਲਾ ਸਿੰਘ ਕਟਾਰੀਆ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਲਹਿਰਾਗਾਗਾ ਵੱਲ ਆ ਰਹੇ ਸਨ। ਇਸ ਦੌਰਾਨ ਪਿੰਡ ਸੇਖੂਵਾਸ ਨੇੜੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸੜਕ ’ਤੇ ਜਾ ਡਿੱਗੇ ਅਤੇ ਉਨ੍ਹਾਂ ਦੀ ਇੱਕ ਲੱਤ ਸਰੀਰ ਤੋਂ ਅਲੱਗ ਹੋ ਗਈ। ਕਾਰ ਸਵਾਰ ਵਿਅਕਤੀ ਪਿੰਡ ਖੰਡੇਬਾਦ ਦੇ ਦੱਸੇ ਜਾ ਰਹੇ ਹਨ। ਥਾਣਾ ਮੁਖੀ ਸਬ-ਇੰਸਪੈਕਟਰ ਜਸ਼ਕਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਮ੍ਰਿਤਕ ਦੇ ਪੁੱਤਰ ਹਰਮੇਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਲੀਲਾ ਸਿੰਘ ਕਟਾਰੀਆ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡ ਸੇਖੂਵਾਸ ਦੇ ਪੰਜ ਸਾਲ ਸਰਪੰਚ ਰਹੇ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੇ ਨਜ਼ਦੀਕੀ ਮਿੱਤਰ ਸਨ।