ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਰ ਖੁਰਦ ਦਾ ਨਤੀਜਾ ਸ਼ਾਨਦਾਰ
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ।
ਲਹਿਰਾਗਾਗਾ, 5 ਅਕਤੂਬਰ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਵਿਦਿਆਰਥਣ ਮਣਿਆ ਨੇ 9.13 ਗ੍ਰੇਡ ਨਾਲ ਪਹਿਲਾ, ਗੁਰਦੀਪ ਕੌਰ ਨੇ 8.78 ਗ੍ਰੇਡ ਨਾਲ ਦੂਜਾ ਅਤੇ ਕਮਲਦੀਪ ਕੌਰ ਨੇ 8.65 ਗ੍ਰੇਡ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ, ਵਾਈਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸਕੱਤਰ ਪ੍ਰੇਮ ਕੁਮਾਰ ਨੇ ਕਾਲਜ ਦੇ ਵਧੀਆ ਨਤੀਜੇ ਲਈ ਵਿਦਿਆਰਥਣਾਂ, ਮਾਪਿਆਂ ਨੂੰ ਵਧਾਈ ਦਿੱਤੀ।