06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼ਹੀਦ ਪਰਵਿੰਦਰ ਸਿੰਘ ਦੀ ਤੀਜੀ ਬਰਸੀ ਮਨਾਈ

ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) — ਪਿੰਡ ਛਾਜਲੀ ਦੇ ਸ਼ਹੀਦ ਪਰਵਿੰਦਰ ਸਿੰਘ ਦੀ ਤੀਜੀ ਬਰਸੀ ਮੌਕੇ ਅੱਜ ਪਿੰਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛਾਜਲੀ ਵਿਖੇ ਸਥਿਤ ਸ਼ਹੀਦ ਪਰਵਿੰਦਰ ਸਿੰਘ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 06-10-2026
ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) — ਪਿੰਡ ਛਾਜਲੀ ਦੇ ਸ਼ਹੀਦ ਪਰਵਿੰਦਰ ਸਿੰਘ ਦੀ ਤੀਜੀ ਬਰਸੀ ਮੌਕੇ ਅੱਜ ਪਿੰਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛਾਜਲੀ ਵਿਖੇ ਸਥਿਤ ਸ਼ਹੀਦ ਪਰਵਿੰਦਰ ਸਿੰਘ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੌਰਾਨ ਫ਼ੌਜ ਦੇ ਜਵਾਨਾਂ ਨੇ ਸ਼ਹੀਦ ਪਰਵਿੰਦਰ ਸਿੰਘ ਨੂੰ ਸੈਨਿਕ ਸਨਮਾਨ ਨਾਲ ਸ਼ਰਧਾਂਜਲੀ ਭੇਟ ਕੀਤੀ। ਇਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਤਿਰੰਗਾ ਲਹਿਰਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸ਼ਹੀਦ ਪਰਵਿੰਦਰ ਸਿੰਘ ਦੇ ਪਿਤਾ ਗੁਰਜੀਤ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੀ ਸ਼ਹੀਦ ਦੀ ਯਾਦ ਨੂੰ ਨਮਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸਰਪੰਚ ਗੁਰਬਿਆਸ ਸਿੰਘ, ਸਰਪੰਚ ਇੰਦਰਜੀਤ ਸਿੰਘ ਬਾਵਾ, ਡਾ. ਜਗਰਾਜ ਸਿੰਘ, ਬਲਜੀਤ ਸਿੰਘ, ਨੰਬਰਦਾਰ ਯੂਨੀਅਨ ਦੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਨੰਬਰਦਾਰ ਸਤਨਾਮ ਸਿੰਘ ਸਮੇਤ ਹੋਰ ਪਤਵੰਤੇ, ਸਾਬਕਾ ਸੈਨਿਕ ਅਤੇ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੰਗਤ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ। ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਦੇਸ਼ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਵਿਖੇ ਗਾਂਧੀ ਅਤੇ ਸ਼ਾਸਤਰੀ ਜੈਅੰਤੀ ਮਨਾਈ ਅਗਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਤੇ ਚੇਅਰਮੈਨ ਧਾਲੀਵਾਲ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Ad Position 24