70ਵੀਆਂ ਰਾਜ ਪੱਧਰੀ ਰਗਬੀ ਅੰਡਰ-19 ਲੜਕੀਆਂ ਦੇ ਮੁਕਾਬਲੇ ’ਚ ਜ਼ਿਲ੍ਹਾ ਸੰਗਰੂਰ ਨੇ ਮਾਰੀ ਬਾਜ਼ੀ
ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ) - ਜ਼ਿਲ੍ਹਾ ਬਰਨਾਲਾ ਵਿਖੇ ਰਾਜ ਪੱਧਰੀ ਰਗਬੀ ਅੰਡਰ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸੋਨ ਤਗਮਾ ਜਿੱਤਿਆ।
ਚੀਮਾ ਮੰਡੀ, 5 ਅਕਤੂਬਰ (ਜਗਰਾਜ ਮਾਨ) - ਜ਼ਿਲ੍ਹਾ ਬਰਨਾਲਾ ਵਿਖੇ ਰਾਜ ਪੱਧਰੀ ਰਗਬੀ ਅੰਡਰ 19 ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸੋਨ ਤਗਮਾ ਜਿੱਤਿਆ। ਜ਼ਿਲ੍ਹਾ ਸੰਗਰੂਰ ਨੇ ਸਖ਼ਤ ਸੈਮੀਫਾਈਨਲ ਮੁਕਾਬਲੇ ਵਿੱਚ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾਇਆ। ਫਾਈਨਲ ਮੁਕਾਬਲਾ ਜ਼ਿਲ੍ਹਾ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਵਿਚਕਾਰ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ 19-15 ਦੇ ਸਕੋਰ ਨਾਲ ਹਰਾਇਆ ਇੱਥੇ ਦੱਸਣ ਯੋਗ ਹੈ ਕਿ ਖੇਡ ਰਹੀਆਂ ਕੁੱਲ ਸੱਤ ਖਿਡਾਰਨਾਂ ਵਿੱਚੋਂ ਚਾਰ ਕੁੜੀਆਂ ਵੀਰਪਾਲ ਕੌਰ, ਗੁਰਮਨ ਕੌਰ , ਖੁਸ਼ਪ੍ਰੀਤ ਕੌਰ, ਸਿਮਰਨਜੀਤ ਕੌਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੀਆਂ ਸਨ। ਇਸੇ ਸਕੂਲ ਦੀ ਗਿਆਰ੍ਹਵੀਂ ਕਲਾਸ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਵੀਰਪਾਲ ਕੌਰ ਨੂੰ ਇਸ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ। ਵਿਦਿਆਰਥਣਾਂ ਦੇ ਇਸ ਪ੍ਰਾਪਤੀ ਦੇ ਲਈ ਉਨ੍ਹਾਂ ਦੇ ਕੋਚ ਲੈਕਚਰਾਰ ਡਾ. ਕੁਲਦੀਪ ਸਿੰਘ ਅਤੇ ਡੀ.ਪੀ.ਈ. ਬਲਵਿੰਦਰ ਸਿੰਘ ਵੀ ਵਧਾਈ ਦੇ ਪਾਤਰ ਹਨ। ਇਸ ਦੇ ਨਾਲ-ਨਾਲ ਬੀ.ਐਨ.ਓ. ਮੈਡਮ ਮਨਦੀਪ ਕੌਰ, ਚੀਮਾ ਸਕੂਲ ਦੇ ਪ੍ਰਿੰਸੀਪਲ ਸਰਦਾਰ ਕੈਪ: ਮੇਜਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ।