ਮੰਗਾਂ ਨੂੰ ਲੈ ਕੇ ਪੈਨਸ਼ਨਰ 10 ਨੂੰ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਾਂਝੇ ਮੁਲਾਜ਼ਮ ਪੈਨਸ਼ਨਰ ਫਰੰਟ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਜ
ਜਾਣਕਾਰੀ ਦਿੰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ
ਜੰਗ ਸਿੰਘ ਫੱਟੜ ਹੋਏ ਪਾਠਕਾਂ ਦੀ ਰੂਬਰੂ
07-10-2026
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਾਂਝੇ ਮੁਲਾਜ਼ਮ ਪੈਨਸ਼ਨਰ ਫਰੰਟ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੀ ਜਾ ਰਹੀ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਕਥਿਤ ਹਠਧਰਮੀ ਵਾਲੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ.ਏ. ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ 15.1.2015 ਅਤੇ 17.7.2020 ਰੱਦ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ ਖੋਹੇ ਗਏ ਭੱਤੇ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 18 ਫ਼ੀਸਦੀ ਡੀ.ਏ. ਦੇ ਮਾਮਲੇ ਵਿੱਚ ਸਰਕਾਰ ਸਿੰਗਲ ਬੈਂਚ ਅਤੇ ਡਬਲ ਬੈਂਚ ਦੋਵਾਂ ਤੋਂ ਹਾਈ ਕੋਰਟ ਵਿੱਚ ਹਾਰ ਚੁੱਕੀ ਹੈ, ਫਿਰ ਵੀ ਅਦਾਲਤੀ ਫ਼ੈਸਲੇ ਨੂੰ ਲਾਗੂ ਕਰਨ ਤੋਂ ਕਥਿਤ ਤੌਰ ’ਤੇ ਆਨਾਕਾਨੀ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਤੇ ਮੈਂਬਰਾਂ ਨੇ 10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਵੱਧ ਤੋਂ ਵੱਧ ਪੈਨਸ਼ਨਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਫੈਸਲਾ ਕੀਤਾ। ਮੀਟਿੰਗ ਵਿਚ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ , ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ, ਮੁੱਖ ਸਰਪ੍ਰਸਤ ਚਰਨ ਸਿੰਘ ਚੋਪੜਾ ਅਤੇ ਵਿੱਤ ਸਕੱਤਰ ਬਲਕਾਰ ਸਿੰਘ ਤੋਂ ਇਲਾਵਾ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।