07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਮਾਦਾਂ ਮੇਲੇ ਵਿਖੇ 21ਵੇਂ ਮੈਡੀਕਲ ਕੈਂਪ ਦੌਰਾਨ 7,450 ਤੋਂ ਵੱਧ ਲੋਕਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ

ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਗੁੱਗਾ ਜਾਹਰ ਪੀਰ ਜੀ ਦੇ ਪਵਿੱਤਰ ਅਸਥਾਨ ਨਮਾਦਾਂ ਵਿਖੇ ਸਾਬਕਾ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਮਿੱਠੀ ਯਾਦ ਨੂੰ ਸਮਰਪਿਤ 21ਵਾਂ ਸਾਲਾਨਾ ਮੈਡੀਕਲ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਭਵਾਨੀਗੜ੍ਹ, 6 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਗੁੱਗਾ ਜਾਹਰ ਪੀਰ ਜੀ ਦੇ ਪਵਿੱਤਰ ਅਸਥਾਨ ਨਮਾਦਾਂ ਵਿਖੇ ਸਾਬਕਾ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਵ. ਸ੍ਰੀ ਸੰਤ ਰਾਮ ਸਿੰਗਲਾ ਦੀ ਮਿੱਠੀ ਯਾਦ ਨੂੰ ਸਮਰਪਿਤ 21ਵਾਂ ਸਾਲਾਨਾ ਮੈਡੀਕਲ ਕੈਂਪ ਲਗਾਇਆ ਗਿਆ। ਤਿੰਨ ਦਿਨ ਚੱਲੇ ਇਸ ਕੈਂਪ ਦੌਰਾਨ 7,450 ਤੋਂ ਵੱਧ ਲੋਕਾਂ ਨੇ ਓ.ਪੀ.ਡੀ. ਸੇਵਾਵਾਂ ਦਾ ਲਾਭ ਲਿਆ, ਜਦਕਿ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਇਲਾਜ ਦੇ ਨਾਲ 240 ਸਰਜਰੀਆਂ ਵੀ ਕੀਤੀਆਂ ਗਈਆਂ। ਕੈਂਪ ਦੌਰਾਨ ਜਨਰਲ ਮੈਡੀਸਨ, ਚਮੜੀ ਰੋਗ, ਅੱਖਾਂ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦਾ ਇਲਾਜ ਕੀਤਾ ਗਿਆ। ਅੱਖਾਂ ਦੇ ਮਰੀਜ਼ਾਂ ਲਈ ਜਾਂਚ, ਐਨਕਾਂ ਅਤੇ ਮੋਤੀਆਬਿੰਦ ਦੀਆਂ ਸਰਜਰੀਆਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ। ਗਲੋਬਲ ਆਈ ਕੇਅਰ ਵੱਲੋਂ ਮੋਤੀਆਬਿੰਦ ਦੀਆਂ ਸਰਜਰੀਆਂ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਮਾਣਾ, ਸਨੌਰ, ਸੰਗਰੂਰ, ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਨਮਾਦਾਂ ਵਿਖੇ ਪੁੱਜੇ ਅਤੇ ਮੈਡੀਕਲ ਸੇਵਾਵਾਂ ਦਾ ਲਾਭ ਲੈਣ ਦੇ ਨਾਲ ਗੁੱਗਾ ਜਾਹਰ ਪੀਰ ਜੀ ਦੇ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਏ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਅਲਟੀਮੈਟ ਜਿੰਮ ਸੁਨਾਮ, ਫਿਟਨੈੱਸ ਨਹੀਂ ਇਕ ਬਿਹਤਰ ਜੀਵਨ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਮੰਗਵਾਲ ਦੇ ਡਾ. ਪਰਮਿੰਦਰ ਚੋਪੜਾ ਨੇ ਅਸਿਸਟੈਂਟ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ
Ad Position 24