07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਲੇਰਕੋਟਲਾ ਪੁਲਿਸ ਵਲੋਂ ਲੁੱਟ-ਖੋਹ ਤੇ ਵਾਹਨ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਨਕਦੀ ਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ

ਮਾਲੇਰਕੋਟਲਾ, 6 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀ.

Ad Position 21
No active advertisement
ਮਲੇਰਕੋਟਲਾ ਪੁਲਿਸ ਵਲੋਂ ਲੁੱਟ-ਖੋਹ ਤੇ ਵਾਹਨ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਨਕਦੀ ਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ 07-10-2026
ਮਾਲੇਰਕੋਟਲਾ, 6 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ । ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਅਤੇ ਡੀ.ਐਸ.ਪੀ. ਸਬ-ਡਿਵੀਜ਼ਨ ਅਮਰਗੜ੍ਹ ਸ੍ਰੀ ਸੰਜੀਵ ਕਪੂਰ, ਪੀ.ਪੀ.ਐਸ. ਦੀ ਅਗਵਾਈ ਹੇਠ ਏ.ਐਸ.ਆਈ. ਹਰਜਿੰਦਰ ਸਿੰਘ, ਇੰਚਾਰਜ ਪੀ.ਪੀ. ਹਿੰਮਤਾਨਾ ਵੱਲੋਂ ਕੀਤੀ ਗਈ । ਮੁਲਜ਼ਮ ਲਵਦੀਪ ਪਾਸੋਂ 2,000/- ਰੁਪਏ ਨਕਦ ਰਾਸ਼ੀ ਅਤੇ 3 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ । ਪਹਿਲਾਂ ਦਰਜ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਪਾਸੋਂ ਇੱਕ ਮੋਟਰਸਾਈਕਲ ਬਰਾਮਦ ਹੋਇਆ ਸੀ, ਜੋ ਜਾਂਚ ਦੌਰਾਨ ਚੋਰੀ ਦਾ ਪਾਇਆ ਗਿਆ । ਇਸ ਤੋਂ ਬਾਅਦ ਮੁਲਜ਼ਮ ਦੀ ਪੁੱਛਗਿੱਛ ਤੇ ਉਸ ਦੀ ਨਿਸ਼ਾਨਦੇਹੀ ’ਤੇ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ । ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਵੱਲੋਂ ਪੰਜ ਹੋਰ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹੋਣ ਬਾਰੇ ਖੁਲਾਸਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਸਬੰਧੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਹੋਰ ਬਰਾਮਦਗੀਆਂ ਲਈ ਵੀ ਯਤਨ ਜਾਰੀ ਹਨ ।ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਮਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਲਈ ਕਾਰਵਾਈ ਲਗਾਤਾਰ ਜਾਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਸੀ. ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਵੰਡੀਆਂ ਅਗਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕੀਤੀ ਨਾਅਰੇਬਾਜ਼ੀ, ਚੋਣ ਅਧਿਕਾਰੀ ਨੇ ਦੋਸ਼ ਨਕਾਰੇ
Ad Position 24