ਗੁਰਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਦਸਤਾਰ ਮੁਕਾਬਲੇ ਹੋਣਗੇ
ਮਾਲੇਰਕੋਟਲਾ, 6 ਅਕਤੂਬਰ ( ਮਨਜਿੰਦਰ ਸਿੰਘ ਸਰੌਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ‘ਚ ਸਕੂਲੀ ਬੱਚਿਆਂ ਤੋਂ ਇਲਾਵਾ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ । ਜਿਸ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂਦੀ ਹੈ ।
ਮਾਲੇਰਕੋਟਲਾ, 6 ਅਕਤੂਬਰ ( ਮਨਜਿੰਦਰ ਸਿੰਘ ਸਰੌਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ‘ਚ ਸਕੂਲੀ ਬੱਚਿਆਂ ਤੋਂ ਇਲਾਵਾ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਤੇ ਪੱਕੇ ਤੌਰ ’ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ । ਜਿਸ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਂਦੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਬੰਧਕ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਅਤੇ ਦਸਤਾਰ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਸਕੂਲ ਕਾਲਜਾਂ ਤੇ ਨੀਵਰਸਿਟੀ ਪੱਧਰ ’ਤੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ । ਜਿਸ ਵਿਚ ਸਕੂਲੀ ਸੰਸਥਾ ਨੇ ਬੱਚਿਆਂ ਨੂੰ ਦਸਤਾਰਾਂ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ । ਦਸਤਾਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨਮਾਨਿਤ ਕੀਤਾ ਜਾਵੇਗਾ ।