08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਸਨਮਦੀਪ ਸਿੰਘ ਸਨੀ ਦੇ ਪਰਿਵਾਰ ਨੂੰ ਮਿਲੇ

ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪਿੰਡ ਕਨੋਈ ਦੇ ਮ੍ਰਿਤਕ ਸਨਮਦੀਪ ਸਿੰਘ ਸਨੀ ਦੇ ਪਰਿਵਾਰ ਲਈ ਇਨਸਾਫ਼ ਦੀ ਲੜਾਈ ਨੂੰ ਅੱਜ ਇੱਕ ਅਹਿਮ ਮੋੜ ਮਿਲਿਆ, ਜਦੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ.

Ad Position 21
No active advertisement
ਅਜੀਤ ਡੈਸਕ 08-10-2026
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)-ਪਿੰਡ ਕਨੋਈ ਦੇ ਮ੍ਰਿਤਕ ਸਨਮਦੀਪ ਸਿੰਘ ਸਨੀ ਦੇ ਪਰਿਵਾਰ ਲਈ ਇਨਸਾਫ਼ ਦੀ ਲੜਾਈ ਨੂੰ ਅੱਜ ਇੱਕ ਅਹਿਮ ਮੋੜ ਮਿਲਿਆ, ਜਦੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਦੇ ਮੈਂਬਰ ਪ੍ਰਿਯੰਕ ਕਾਨੂਨਗੋ ਪਿੰਡ ਕਨੋਈ ਵਿਖੇ ਸਨਮਦੀਪ ਸਿੰਘ ਸਨੀ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪ੍ਰਿਯੰਕ ਕਾਨੂਨਗੋ ਨੇ ਇਸ ਮੌਕੇ ਸਨਮਦੀਪ ਸਨੀ ਦੀ ਮਾਤਾ, ਪਿਤਾ ਅਤੇ ਦਾਦਾ-ਦਾਦੀ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਪਰਿਵਾਰ ਦੀ ਪੂਰੀ ਗੱਲ ਧਿਆਨ ਨਾਲ ਸੁਣੀ ਅਤੇ ਘਟਨਾ ਨਾਲ ਜੁੜੇ ਤੱਥਾਂ, ਪਰਿਵਾਰ ਦੀਆਂ ਚਿੰਤਾਵਾਂ ਅਤੇ ਉਨ੍ਹਾਂ ਵਲੋਂ ਮੰਗੇ ਜਾ ਰਹੇ ਇਨਸਾਫ਼ ਬਾਰੇ ਜਾਣਕਾਰੀ ਹਾਸਲ ਕੀਤੀ। ਪਰਿਵਾਰ ਵਲੋਂ ਮੰਗ ਕੀਤੀ ਗਈ ਕਿ ਸਨਮਦੀਪ ਸਨੀ ਦੀ ਮੌਤ ਨਾਲ ਜੁੜੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਅੱਜ ਹੀ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਪੰਜਾਬ (ਡੀ ਜੀ ਪੀ) ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ । ਦਾਮਨ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਦਾ ਇੱਕ ਹੋਰ ਗੰਭੀਰ ਪੱਖ ਇਹ ਹੈ ਕਿ ਪਰਿਵਾਰ ਦੇ ਦੱਸਣ ਅਨੁਸਾਰ ਸਨਮਦੀਪ ਸਿੰਘ ਸਨੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਲਾਵਾਰਿਸ ਕਹਿਕੇ ਕਰ ਦਿੱਤਾ ਗਿਆ, ਜਦੋਂ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਮੁਲਾਕਾਤ ਦੌਰਾਨ ਸਨਮਦੀਪ ਸਿੰਘ ਸਨੀ ਦੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਨੇ ਆਪਣਾ ਦੁੱਖ ਅਤੇ ਆਪਣੀਆਂ ਮੰਗਾਂ ਕਮਿਸ਼ਨ ਦੇ ਮੈਂਬਰ ਸਾਹਮਣੇ ਰੱਖੀਆਂ। ਪਰਿਵਾਰ ਦੀ ਮੁੱਖ ਮੰਗ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਸੱਚ ਸਾਹਮਣੇ ਆਵੇ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੇਹਲਾ ਸੀਹਾਂ ਦੇ ਕਿਸਾਨਾਂ ਨੇ ਬਿਜਲੀ ਸਪਲਾਈ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗਰੀਬਾਂ ਦੇ ਹੱਕ ’ਚ ਖੜ੍ਹਨ ਬਦਲੇ ਮਿਲਣ ਵਾਲੀ ਹਰ ਸਜ਼ਾ ਸਿਰ ਮੱਥੇ- ਰਜਿੰਦਰ ਦੀਪਾ
Ad Position 24