08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਾਡਰਨ ਕਾਲਜ ਦੀ ਹੋਣਹਾਰ ਖਿਡਾਰਨ ਸ਼ਰਨਪ੍ਰੀਤ ਨੇ ਜਿੱਤਿਆ ਸੋਨ ਤਗਮਾ

ਚੀਮਾ ਮੰਡੀ, 7 ਅਕਤੂਬਰ (ਗੁਰਜੀਤ ਸਿੰਘ ਚਹਿਲ) - ‘ਪੰਜਾਬ ਖੇਡ ਮੇਲਾ’ ਦੇ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਡਰਨ ਕਾਲਜ ਬੀਰ ਕਲਾਂ ਦੀ ਹੋਣਹਾਰ ਖਿਡਾਰਨ ਸ਼ਰਨਪ੍ਰੀਤ ਕੌਰ ਸਪੁੱਤਰੀ ਚਮਕੌਰ ਸਿੰਘ ਨੇ ਜੂਡੋ ਖੇਡ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਕਾਲਜ ਦਾ ਨਾਅ ਰੌਸ਼ਨ ਕੀਤਾ । ਖਿਡਾਰਨ ਸ਼ਰਨਪ੍ਰੀਤ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਇਹ ਉਪਲਬਧੀ ਹਾਸਲ ਕੀਤੀ, ਜਿਸ ਨਾਲ ਕਾਲਜ ਵਿਦਿਆਰਥੀਆਂ ਅਤੇ ਸਟਾਫ਼ ‘ਚ ਖੁਸ਼ੀ ਦੀ ਲਹਿਰ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਚੀਮਾ ਮੰਡੀ, 7 ਅਕਤੂਬਰ (ਗੁਰਜੀਤ ਸਿੰਘ ਚਹਿਲ) - ‘ਪੰਜਾਬ ਖੇਡ ਮੇਲਾ’ ਦੇ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਡਰਨ ਕਾਲਜ ਬੀਰ ਕਲਾਂ ਦੀ ਹੋਣਹਾਰ ਖਿਡਾਰਨ ਸ਼ਰਨਪ੍ਰੀਤ ਕੌਰ ਸਪੁੱਤਰੀ ਚਮਕੌਰ ਸਿੰਘ ਨੇ ਜੂਡੋ ਖੇਡ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਕਾਲਜ ਦਾ ਨਾਅ ਰੌਸ਼ਨ ਕੀਤਾ । ਖਿਡਾਰਨ ਸ਼ਰਨਪ੍ਰੀਤ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਇਹ ਉਪਲਬਧੀ ਹਾਸਲ ਕੀਤੀ, ਜਿਸ ਨਾਲ ਕਾਲਜ ਵਿਦਿਆਰਥੀਆਂ ਅਤੇ ਸਟਾਫ਼ ‘ਚ ਖੁਸ਼ੀ ਦੀ ਲਹਿਰ ਹੈ । ਮਾਡਰਨ ਕਾਲਜ ਬੀਰ ਕਲਾਂ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਕਾਲਜ ਪ੍ਰਿੰਸੀਪਲ ਡਾ. ਵੀ. ਕੇ. ਰਾਏ ਨੇ ਸ਼ਰਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ । ਕਾਲਜ ਪ੍ਰਬੰਧਕਾਂ ਨੇ ਸ਼ਰਨਪ੍ਰੀਤ ਕੌਰ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ‘ਚ ਵੀ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਅ ਰੌਸ਼ਨ ਕਰਦੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅੰਦਰ ਮੀਟਿੰਗਾਂ ਅਗਲੀ ਖ਼ਬਰ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਤੇ ਖੇੜੀ ਕਲਾਂ ਦੇ ਨੌਜਵਾਨਾਂ ਦਾ ਸਨਮਾਨ
Ad Position 24