08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਅਮਰਗੜ੍ਹ ਪੁਲਿਸ ਨੇ ਸਮਾਧਾਨ ਕੈਂਪ ’ਚ ਵੱਡੀ ਗਿਣਤੀ ਸ਼ਿਕਾਇਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਅਮਰਗੜ੍ਹ, 7 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਪੁਲਿਸ ਵਲੋਂ ਥਾਣਾ ਅਮਰਗੜ੍ਹ ਵਿਖੇ ਸਮਾਧਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਡੀ.

Ad Position 21
No active advertisement
ਅਜੀਤ ਡੈਸਕ 08-10-2026
ਅਮਰਗੜ੍ਹ, 7 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਪੁਲਿਸ ਵਲੋਂ ਥਾਣਾ ਅਮਰਗੜ੍ਹ ਵਿਖੇ ਸਮਾਧਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ, ਐੱਸ.ਐੱਚ.ਓ. ਅਮਰਗੜ੍ਹ ਨਵਦੀਪ ਕੌਰ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਡੀ.ਐੱਸ.ਪੀ. ਸੰਜੀਵ ਕਪੂਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਤੁਰੰਤ ਨਿਆਂ ਪ੍ਰਦਾਨ ਕਰਨਾ ਹੈ। ਡੀ.ਐਸ.ਪੀ ਦੇ ਰੀਡਰ ਵਰਿੰਦਰ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਹਰੇਕ ਸ਼ਿਕਾਇਤਕਰਤਾ ਦੀ ਗੱਲ ਸੁਣੀ ਗਈ ਅਤੇ ਜਿੱਥੇ ਸੰਭਵ ਹੋਇਆ, ਉੱਥੇ ਮੌਕੇ ’ਤੇ ਹੀ ਸਮੱਸਿਆ ਦਾ ਹੱਲ ਕੀਤਾ ਗਿਆ। ਇਸ ਉਪਰਾਲੇ ਦੀ ਸਰਪੰਚ ਸੁਖਵਿੰਦਰ ਸਿੰਘ ਸਾਹੀ, ਪ੍ਰਦੀਪ ਕੁਮਾਰ ਸਿੰਗਲਾ, ਗੁਰਬਾਜ ਸਿੰਘ ਬੈਨੀਪਾਲ ਸਮੇਤ ਕੈਂਪ ‘ਚ ਆਏ ਹੋਰਨਾਂ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਝੰਡਾ ਚੜ੍ਹਾਉਣ ਦੀ ਰਸਮ ਹੋਈ ਕੱਲ੍ਹ ਤੋਂ ਆਰੰਭ ਹੋਵੇਗੀ ਰਾਮਲੀਲ੍ਹਾ ਅਗਲੀ ਖ਼ਬਰ ‘ਆਪ’ ਸਰਕਾਰ ਦਾ ਹਾਈਕੋਰਟ ਨੇ ਅਸਲੀ ਚਿਹਰਾ ਨੰਗਾ ਕੀਤਾ - ਐਡਵੋਕੇਟ ਝੂੰਦਾਂ
Ad Position 24