08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੁੱਖ ਮੰਤਰੀ ਦਾ ਦਫਤਰ ਬਣਿਆ ਭ੍ਰਿਸ਼ਟਾਚਾਰੀਆਂ ਦਾ ਅੱਡਾ ਅਤੇ ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾਅ ਰਹੇ - ਭਾਜਪਾ

ਸੰਗਰੂਰ, 7 ਅਕਤੂਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ 1 ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.

Ad Position 21
No active advertisement
ਅਜੀਤ ਡੈਸਕ 08-10-2026
ਸੰਗਰੂਰ, 7 ਅਕਤੂਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ 1 ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੇ ਫੈਸਲੇ ਨੂੰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਹਾਈਕੋਰਟ ਵਲੋਂ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ। ਪੰਜਾਬ ਸਰਕਾਰ ਦੇ ਜੋ ਸੂਬੇ ਭਰ ਵਿੱਚ ‘ਇਮਾਨਦਾਰ ਸੀ.ਐਮ’. ਦੇ ਬੋਰਡ ਲਗਾਏ ਹਨ, ਉਨ੍ਹਾਂ ਨੂੰ ਬੇਈਮਾਨ ਸੀ.ਐਮ. ਦੇ ਬੋਰਡਾਂ ਨਾਲ ਬਦਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਈ.ਡੀ. ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਮੁਕੱਦਮਾ ਦਰਜ ਨਹੀਂ ਕੀਤੀ ਗਿਆ ਅਤੇ ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ, ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ ਕਿਉਂਕਿ ਦਾਲ ਵਿੱਚ ਕੁਝ ਕਾਲਾ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਕਿਉਂ ਬਚਦੀ ਰਹੀ l ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਫਸ ਚੁੱਕੇ ਹਨ, ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਵਿਚ ਬੰਦ ਹਨ। ਇਸ ਮੌਕੇ ਉਹਨਾਂ ਨਾਲ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਗਰਗ, ਜ਼ਿਲ੍ਹਾ ਜਰਨਲ ਸਕੱਤਰ ਸੁਰਿੰਦਰ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਨਵਦੀਪ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਵਿਵੇਕ ਕਾਂਸਲ, ਪ੍ਰਤਾਪ ਸਿੰਘ ਢਿੱਲੋ, ਸੁਰੇਸ਼ ਬੇਦੀ ਅਤੇ ਬਲਜੀਤ ਕੌਰ ਜੀਤੀ ਵੀ ਮੌਜੂਦ ਸਨ l
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬੜੀ ’ਚ ‘ਡੋਰ-ਟੂ-ਡੋਰ’ ਪ੍ਰੋਗਰਾਮ ਦੀ ਸ਼ੁਰੂਆਤ
Ad Position 24