09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਟੈਗਿੰਗ ਜਾਂ ਵੱਧ ਰੇਟ ’ਤੇ ਖਾਦ ਵੇਚਣ ਵਾਲੇ ਡੀਲਰਾਂ ’ਤੇ ਹੋਵੇਗੀ ਸਖ਼ਤ ਕਾਰਵਾਈ - ਮੁੱਖ ਖੇਤੀਬਾੜੀ ਅਫਸਰ

ਲਹਿਰਾਗਾਗਾ, ਮੂਣਕ, 8 ਅਕਤੂਬਰ (ਅਸ਼ੋਕ ਗਰਗ, ਕੇਵਲ ਸਿੰਗਲਾ) - ਹਾੜ੍ਹੀ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਧਾਰਤ ਰੇਟ ’ਤੇ ਸਮੇਂ ਸਿਰ ਖਾਦ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਬਲਾਕ ਲਹਿਰਾਗਾਗਾ ਦੇ ਸਮੂਹ ਖਾਦ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

Ad Position 21
No active advertisement
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵੰਸ ਸਿੰਘ ਸਿੱਧੂ ਡੀਲਰਾਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ- ਅਸ਼ੋਕ ਗਰਗ 09-10-2026
ਲਹਿਰਾਗਾਗਾ, ਮੂਣਕ, 8 ਅਕਤੂਬਰ (ਅਸ਼ੋਕ ਗਰਗ, ਕੇਵਲ ਸਿੰਗਲਾ) - ਹਾੜ੍ਹੀ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਧਾਰਤ ਰੇਟ ’ਤੇ ਸਮੇਂ ਸਿਰ ਖਾਦ ਮੁਹੱਈਆ ਕਰਵਾਉਣ ਲਈ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਸਿੱਧੂ ਵੱਲੋਂ ਬਲਾਕ ਲਹਿਰਾਗਾਗਾ ਦੇ ਸਮੂਹ ਖਾਦ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਾ. ਸਿੱਧੂ ਨੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦ ਦੀ ਵਿਕਰੀ ਨਿਰਧਾਰਤ ਸਰਕਾਰੀ ਰੇਟ ’ਤੇ ਅਤੇ ਬਿਨਾਂ ਕਿਸੇ ਕਿਸਮ ਦੀ ਟੈਗਿੰਗ ਦੇ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਾਦ ਦੀ ਟੈਗਿੰਗ ਕਰਨ ਜਾਂ ਨਿਰਧਾਰਤ ਰੇਟ ਤੋਂ ਵੱਧ ਕੀਮਤ ’ਤੇ ਖਾਦ ਵੇਚਣ ਵਾਲੇ ਡੀਲਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਡੀਲਰਾਂ ਨੂੰ ਖਾਦ ਦੀ ਵੰਡ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਵੀ ਕਿਹਾ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਲਹਿਰਾਗਾਗਾ ਡਾ. ਇੰਦਰਜੀਤ ਸਿੰਘ ਭੱਟੀ ਨੇ ਡੀਲਰਾਂ ਨੂੰ ਆਪਣੇ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ ਹਰ ਸਮੇਂ ਮੁਕੰਮਲ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਟਾਕ ਬੋਰਡ ’ਤੇ ਰੋਜ਼ਾਨਾ ਖਾਦ ਦਾ ਉਪਲਬਧ ਸਟਾਕ ਦਰਜ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਵੇਚੀ ਜਾਣ ਵਾਲੀ ਹਰ ਖੇਤੀਬਾੜੀ ਸਮੱਗਰੀ ਦਾ ਪੱਕਾ ਬਿੱਲ ਜਾਰੀ ਕੀਤਾ ਜਾਵੇ। ਮੀਟਿੰਗ ਦੌਰਾਨ ਡਾ. ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਇਨਫੋ.), ਅਤੇ ਡਾ. ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.), ਵੱਲੋਂ ਸਮੂਹ ਡੀਲਰਾਂ ਨੂੰ ਈ-ਐਗਰੀ ਸਰਵਿਸ ਪੋਰਟਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਸਮੇਂ-ਸਮੇਂ ’ਤੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਉਤਪਾਦ ਆਪਣੇ ਲਾਇਸੈਂਸਾਂ ਵਿੱਚ ਦਰਜ ਕਰਵਾਏ ਜਾ ਸਕਦੇ ਹਨ। ਇਸ ਮੌਕੇ ਡਾ. ਲਵਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ ਅਤੇ ਡਾ. ਗਗਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਚੈੱਕਅਪ ਲਗਵਾਇਆ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡ ਕਮਿਸ਼ਨ ਤੇ ਪੁਲਿਸ ਵੱਲੋਂ ਸਾਂਝੀ ਰਣਨੀਤੀ ਤਿਆਰ
Ad Position 24