09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਲਕਾ ਸੁਨਾਮ ਵਿਚ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ

ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਹਰਚੰਦ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸੁਨਾਮ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ. ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਹਲਕਾ ਇੰਚਾਰਜ ਸ.

Ad Position 21
No active advertisement
ਅਜੀਤ ਡੈਸਕ 09-10-2026
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਰੁਪਿੰਦਰ ਸਿੰਘ ਸੱਗੂ, ਹਰਚੰਦ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸੁਨਾਮ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ. ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ ਵੱਲੋਂ ਸੀਨੀਅਰ ਲੀਡਰਸ਼ਿਪ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਹਲਕੇ ਦੇ ਵੱਖ-ਵੱਖ ਸਰਕਲਾਂ ਲਈ ਨਵੇਂ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਜਥੇਬੰਦੀ ਵਿੱਚ ਵੀ ਹਲਕਾ ਸੁਨਾਮ ਨਾਲ ਸਬੰਧਤ ਕਈ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਖਡਿਆਲ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨਾਲ ਮਜ਼ਬੂਤ ਤਾਲਮੇਲ ਕਾਇਮ ਕਰਨਗੇ। ਨਵੇਂ ਨਿਯੁਕਤ ਸਰਕਲ ਪ੍ਰਧਾਨਾਂ ਵਿੱਚ ਬਡਰੁੱਖਾਂ ਤੋਂ ਕੁਲਵਿੰਦਰ ਸਿੰਘ ਬਹਾਦਰਪੁਰ, ਉਭਵਾਲ ਤੋਂ ਰਣਜੀਤ ਸਿੰਘ ਚੱਠਾ ਸੇਖਵੇਂ, ਖੇੜੀ ਤੋਂ ਮੱਲ ਸਿੰਘ ਖੇੜੀ, ਸੰਘਰੇੜੀ ਤੋਂ ਬਲਵਿੰਦਰ ਸਿੰਘ ਅਕਬਰਪੁਰ, ਚੀਮਾ ਤੋਂ ਦਰਸ਼ਨ ਸਿੰਘ ਚੀਮਾ, ਸ਼ੇਰੋ ਤੋਂ ਚਰਨਜੀਤ ਸਿੰਘ ਨਮੋਲ, ਜਖੇਪਲ (ਚੌਵਾਸ ) ਤੋਂ ਗੁਰਦੀਪ ਸਿੰਘ ਘਾਸੀਵਾਲਾ, ਢੱਡਰੀਆਂ ਤੋਂ ਰਾਮ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਲੌਂਗੋਵਾਲ ਸ਼ਹਿਰੀ ਤੋਂ ਇਸਵਿੰਦਰ ਸਿੰਘ (ਬਿੰਦਰੀ), ਲੌਂਗੋਵਾਲ ਦਿਹਾਤੀ ਤੋਂ ਸੁਖਵਿੰਦਰ ਸਿੰਘ (ਮੱਦੀ), ਸੁਨਾਮ ਦਿਹਾਤੀ ਤੋਂ ਨਿਰਮਲ ਸਿੰਘ ਜਗਤਪੁਰਾ ਅਤੇ ਸੁਨਾਮ ਸ਼ਹਿਰੀ ਤੋਂ ਜੁਝਾਰ ਸਿੰਘ ਸਿੰਘਪੁਰਾ ਸ਼ਾਮਲ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਜਥੇਬੰਦੀ ਵਿੱਚ ਵੀ ਸੁਨਾਮ ਹਲਕੇ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਵਿੱਚ ਪਰਮਿੰਦਰ ਸਿੰਘ ਨਮੋਲ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਟਿੱਬੀ ਰਵਿਦਾਸਪੁਰਾ ਨੂੰ ਜਨਰਲ ਸਕੱਤਰ, ਹਰਦੇਵ ਸਿੰਘ ਸੋਹਲ ਚੀਮਾ ਅਤੇ ਜਸਵੀਰ ਸਿੰਘ ਨਮੋਲ ਨੂੰ ਮੀਤ ਪ੍ਰਧਾਨ, ਬੂਟਾ ਸਿੰਘ ਚੀਮਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸਤਿਗੁਰ ਸਿੰਘ ਚੀਮਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਹਰ ਵਰਕਰ ਨੂੰ ਪਾਰਟੀ ਨਾਲ ਜੋੜਨਾ ਮੁੱਖ ਤਰਜੀਹ ਹੈ। ਨਵੀਆਂ ਨਿਯੁਕਤੀਆਂ ਨਾਲ ਹਲਕੇ ਦੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਾਠਾਂ ਦੇ ਲੋੜਵੰਦ ਪਰਿਵਾਰਾਂ ਨੇ ਪੰਚਾਇਤੀ ਜ਼ਮੀਨ ’ਚੋਂ ਪਲਾਟ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਗੋਲਡਨ ਅਰਥ ਸਕੂਲ ਦੇ ਵਿਦਿਆਰਥੀ ਹਰਵੀਰ ਸਿੰਘ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਕੀਤੀ ਨੁਮਾਇੰਦਗ...
Ad Position 24