ਬਾਠਾਂ ਦੇ ਲੋੜਵੰਦ ਪਰਿਵਾਰਾਂ ਨੇ ਪੰਚਾਇਤੀ ਜ਼ਮੀਨ ’ਚੋਂ ਪਲਾਟ ਦੇਣ ਦੀ ਕੀਤੀ ਮੰਗ
ਅਮਰਗੜ੍ਹ, 8 ਅਕਤੂਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਠਾਂ ਦੇ ਐਸ. ਸੀ.
ਅਮਰਗੜ੍ਹ, 8 ਅਕਤੂਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਬਾਠਾਂ ਦੇ ਐਸ.ਸੀ.ਅਤੇ ਬੀ.ਸੀ. ਵਰਗ ਨਾਲ ਸਬੰਧਤ ਲੋੜਵੰਦ ਪਰਿਵਾਰਾਂ ਨੇ ਆਪਣੇ ਰਿਹਾਇਸ਼ੀ ਮਸਲੇ ਦੇ ਹੱਲ ਲਈ ਪਿੰਡ ਦੀ ਪੰਚਾਇਤੀ ਜ਼ਮੀਨ ’ਚੋਂ ਪੰਜ-ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਮੰਗ ਉਠਾਈ ਹੈ। ਇਸ ਸਬੰਧੀ ਪਿੰਡ ਦੇ ਕਰੀਬ 125 ਪਰਿਵਾਰਾਂ ਵੱਲੋਂ ਪੰਚਾਇਤ ਅਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਕੋਲ ਮੰਗ ਰੱਖੀ ਗਈ ਹੈ।ਲੋੜਵੰਦ ਪਰਿਵਾਰਾਂ ਦੀ 11 ਮੈਂਬਰੀ ਕਮੇਟੀ ’ਚ ਸ਼ਾਮਲ ਪੰਚ ਮਨਜੀਤ ਸਿੰਘ, ਦੀਵਾਨ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਬਿੱਕਰ ਸਿੰਘ ਅਤੇ ਗਗਨਦੀਪ ਸਿੰਘ ਆਦਿ ਨੇ ਦੱਸਿਆ ਕਿ ਕਈ ਪਰਿਵਾਰਾਂ ਕੋਲ ਰਿਹਾਇਸ਼ ਲਈ ਲੋੜੀਂਦੀ ਜਗ੍ਹਾ ਨਹੀਂ ਹੈ ਅਤੇ ਇੱਕੋ ਘਰ ਵਿਚ ਕਈ ਪਰਿਵਾਰ ਤੰਗ ਹਾਲਾਤਾਂ ਵਿਚ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ, ਪਰ ਇਸ ਮਸਲੇ ਦਾ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਹੋ ਸਕਿਆ।ਉਨ੍ਹਾਂ ਦੱਸਿਆ ਕਿ ਪਲਾਟਾਂ ਦੀ ਮੰਗ ਸਬੰਧੀ ਲੋੜਵੰਦ ਪਰਿਵਾਰਾਂ ਵੱਲੋਂ ਫਾਰਮ ਵੀ ਭਰੇ ਗਏ ਹਨ, ਜੋ ਪਿੰਡ ਦੇ ਸਰਪੰਚ ਬਲਵੀਰ ਸਿੰਘ ਨੂੰ ਸੌਂਪ ਦਿੱਤੇ ਗਏ ਹਨ। ਕਮੇਟੀ ਮੈਂਬਰਾਂ ਅਨੁਸਾਰ ਪਿੰਡ ਵਿਚ ਪੰਚਾਇਤ ਦੀ ਖਾਲੀ ਜ਼ਮੀਨ ਮੌਜੂਦ ਹੈ, ਜਿਸ ਚੋਂ ਯੋਗ ਲਾਭਪਾਤਰੀਆਂ ਨੂੰ ਪਲਾਟ ਦਿੱਤੇ ਜਾਣ ਨਾਲ ਉਨ੍ਹਾਂ ਦੀ ਰਿਹਾਇਸ਼ ਦੀ ਸਮੱਸਿਆ ਦਾ ਹੱਲ ਹੋ ਸਕਦਾ ਹੈ।ਇਸ ਮੌਕੇ ਪਿੰਡ ਪੁੱਜੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਪੰਚਾਇਤ ਨੂੰ ਮਾਮਲੇ ਸਬੰਧੀ ਲੋੜੀਂਦੀ ਕਾਰਵਾਈ ਜਲਦ ਪੂਰੀ ਕਰਨ ਲਈ ਕਿਹਾ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਚਾਇਤੀ ਜ਼ਮੀਨ ਚੋਂ ਨਿਯਮਾਂ ਅਨੁਸਾਰ ਪਲਾਟ ਦੇਣ ਲਈ ਬਣਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।ਕਮੇਟੀ ਵੱਲੋਂ ਵਿਧਾਇਕ ਪ੍ਰੋ.ਗੱਜਣਮਾਜਰਾ ਅਤੇ ਸਰਪੰਚ ਬਲਵੀਰ ਸਿੰਘ ਦਾ ਸਨਮਾਨ ਕੀਤਾ ਗਿਆ।