09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਗਰੂਰ ਵਿੱਚ ਭਲਕੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ

ਸੰਗਰੂਰ, 8 ਅਕਤੂਬਰ (ਧੀਰਜ ਪਸੋਰੀਆ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਨੇੜੇ 10 ਅਕਤੂਬਰ ਨੂੰ ਹੋਣ ਵਾਲੀ ਸੂਬਾਈ ਮਹਾਂ ਰੈਲੀ ਲਈ ਮੁਲਾਜ਼ਮਾਂ ਅਤੇ ਪੈਨਸ਼ਨਾਂ ਅੰਦਰ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਵੱਲੋਂ ਕੀਤੇ ਵਾਅਦੇ ਅਮਲ ਵਿੱਚ ਨਾ ਨਿਭਾਉਣ ਕਾਰਨ ਸਖਤ ਨਾਰਾਜ਼ ਹਨ।

Ad Position 21
No active advertisement
ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ। ਤਸਵੀਰ-ਧਾਲੀਵਾਲ 09-10-2026
ਸੰਗਰੂਰ, 8 ਅਕਤੂਬਰ (ਧੀਰਜ ਪਸੋਰੀਆ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਨੇੜੇ 10 ਅਕਤੂਬਰ ਨੂੰ ਹੋਣ ਵਾਲੀ ਸੂਬਾਈ ਮਹਾਂ ਰੈਲੀ ਲਈ ਮੁਲਾਜ਼ਮਾਂ ਅਤੇ ਪੈਨਸ਼ਨਾਂ ਅੰਦਰ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਵੱਲੋਂ ਕੀਤੇ ਵਾਅਦੇ ਅਮਲ ਵਿੱਚ ਨਾ ਨਿਭਾਉਣ ਕਾਰਨ ਸਖਤ ਨਾਰਾਜ਼ ਹਨ। ਮੁੱਖ ਮੰਤਰੀ ਨੇ ਸਾਂਝੀ ਤਾਲਮੇਲ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਵਿਸਥਾਰਤ ਮੀਟਿੰਗ ਕਰਕੇ ਮੰਗਾਂ ਦਾ ਹੱਲ ਕੀਤਾ ਜਾਵੇਗਾ। ਸਾਂਝੀ ਤਾਲਮੇਲ ਕਮੇਟੀ ਦੇ ਵਫਦ ਨੇ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਡਿਪਟੀ ਸੁਪਰਡੈਂਟ ਆਫ ਪੁਲਿਸ ਨੂੰ ਮਿਲ ਕੇ ਮੰਗ ਕੀਤੀ ਕਿ ਮਹਾਰੈਲੀ ਵਿੱਚ ਜਿਲਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋੜੀਦਾ ਸਹਿਯੋਗ ਦਿੱਤਾ ਜਾਵੇ ਅਤੇ ਜਨਗਣਨਾ ਦੇ ਦੂਜੇ ਫੇਜ ਦੇ ਸੈਮੀਨਾਰਾਂ ਵਿੱਚ 10 ਅਕਤੂਬਰ ਦਾ ਦਿਨ ਮਹਾਂ ਰੈਲੀ ਕਾਰਨ ਅੱਗੇ ਕੀਤਾ ਜਾਵੇ। ਵਫਦ ਵਿੱਚ ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਕਸਤੂਰੀ ਲਾਲ, ਫਕੀਰ ਸਿੰਘ ਟਿੱਬਾ, ਭੁਪਿੰਦਰ ਸਿੰਘ ਜੱਸੀ, ਬਲਦੇਵ ਸਿੰਘ ਬਡਰੁੱਖਾਂ ਅਤੇ ਦੇਵੀ ਦਿਆਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਆਖਰੀ ਸਿੰਚਾਈ ਲਈ ਪੂਰੀ ਬਿਜਲੀ ਦੇਣ ਦੀ ਮੰਗ ਅਗਲੀ ਖ਼ਬਰ ਬਾਠਾਂ ਦੇ ਲੋੜਵੰਦ ਪਰਿਵਾਰਾਂ ਨੇ ਪੰਚਾਇਤੀ ਜ਼ਮੀਨ ’ਚੋਂ ਪਲਾਟ ਦੇਣ ਦੀ ਕੀਤੀ ਮੰਗ
Ad Position 24