ਵਿਧਾਇਕ ਡਾ . ਰਹਿਮਾਨ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ
ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇਗੀ - ਚੇਅਰਮੈਨ ਜਾਫ਼ਰ ਅਲੀ
ਮਾਲੇਰਕੋਟਲਾ, 7 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ । ਸੂਬਾ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਖਰੀਦਣ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮਾਲੇਰਕੋਟਲਾ, 7 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ । ਸੂਬਾ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਖਰੀਦਣ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਮਾਲੇਰਕੋਟਲਾ ਦੇ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਥਾਨਕ ਦਾਣਾ ਮੰਡੀਆਂ ਦਾ ਦੌਰਾ ਕਰਨ ਸਮੇਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਡੀਆਂ ’ਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ ਨੇ ਆਖਿਆ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਹਰਪ੍ਰੀਤ ਸਿੰਘ, ਇੰਸਪੈਕਟਰ ਇੰਚਾਰਜ ਖੁਰਾਕ ਸਪਲਾਈ ਵਿਭਾਗ ਰਸ਼ਮਿੰਦਰ ਸਿੰਘ ਸਣੇ ਅਧਿਕਾਰੀ ਸਨ।