ਐਸ.ਯੂ.ਐਸ. ਸਕੂਲ ਮਹਿਲਾਂ ਦੀਆਂ ਦੋ ਖਿਡਾਰਨਾਂ ਦੀ ਬੇਸਬਾਲ ਦੀ ਸੂਬਾ ਪੱਧਰੀ ਟੀਮ ਲਈ ਚੋਣ
ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਐਸ. ਯੂ.
ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਂਕ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਵੀਰਪਾਲ ਕੌਰ ਅਤੇ ਹਰਮਨਪ੍ਰੀਤ ਕੌਰ ਦੀ ਚੋਣ ਸੂਬਾ ਪੱਧਰੀ ਬੇਸਬਾਲ ਟੂਰਨਾਮੈਂਟ ਲਈ ਹੋਈ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦਾ ਨਾਂਅ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਉੱਚਾ ਹੋਇਆ ਹੈ। ਇਹ ਉਪਲਬਧੀ ਸਕੂਲ ਦੇ ਮਾਣਯੋਗ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਯੋਗ ਅਗਵਾਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀ ਸੋਚ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਵਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਨੇ ਵਿਦਿਆਰਥਣਾਂ ਵੀਰਪਾਲ ਕੌਰ ਅਤੇ ਹਰਮਨਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਡੀ.ਪੀ.ਈ. ਕੋਚ ਚਮਕੌਰ ਸਿੰਘ ਦੀ ਸਖ਼ਤ ਮਿਹਨਤ, ਸਮਰਪਣ, ਯੋਗ ਮਾਰਗਦਰਸ਼ਨ ਅਤੇ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਜੋਸ਼ ਪੈਦਾ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਚ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਨਿਰੰਤਰ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਲੋਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਵਿਸ਼ੇਸ਼ ਵਧਾਈ ਦਿੱਤੀ ਗਈ। ਜਿੰਨ੍ਹਾਂ ਦੇ ਸਹਿਯੋਗ ਅਤੇ ਹੌਸਲਾ ਅਫ਼ਜ਼ਾਈ ਨਾਲ ਬੱਚਿਆਂ ਨੂੰ ਇਸ ਮੁਕਾਮ ਤੱਕ ਪਹੁੰਚਣ ਵਿੱਚ ਮਦਦ ਮਿਲੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਹਰ ਪ੍ਰਾਪਤੀ ਪਿੱਛੇ ਸਕੂਲ, ਕੋਚ, ਮਾਪਿਆਂ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਹੁੰਦੀ ਹੈ।