09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੀ ਕਥਾ ਜਾਰੀ

ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਸਰਾਧਾਂ ਮੌਕੇ ਪਿਤਰਾਂ ਦੀ ਸ਼ਾਂਤੀ ਲਈ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੀ ਕਥਾ ਦੌਰਾਨ ਕਥਾਵਾਚਕ ਪੰਡਤ ਪ੍ਰਦੀਪ ਭਾਰਦਵਾਜ ਵਲੋਂ ਸੰਗਤ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਸ੍ਰੀਮਦ ਭਾਗਵਤ ਪੁਰਾਣ ਦੀ ਮਹਿਮਾ ਦਾ ਸੰਦੇਸ਼ ਦਿੱਤਾ। ਕਥਾ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 09-10-2026
ਤਪਾ ਮੰਡੀ, 8 ਅਕਤੂਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਸਰਾਧਾਂ ਮੌਕੇ ਪਿਤਰਾਂ ਦੀ ਸ਼ਾਂਤੀ ਲਈ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦੀ ਕਥਾ ਦੌਰਾਨ ਕਥਾਵਾਚਕ ਪੰਡਤ ਪ੍ਰਦੀਪ ਭਾਰਦਵਾਜ ਵਲੋਂ ਸੰਗਤ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਸ੍ਰੀਮਦ ਭਾਗਵਤ ਪੁਰਾਣ ਦੀ ਮਹਿਮਾ ਦਾ ਸੰਦੇਸ਼ ਦਿੱਤਾ। ਕਥਾ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰੀ। ਪੰਡਤ ਪ੍ਰਦੀਪ ਭਾਰਦਵਾਜ ਨੇ ਕਿਹਾ ਕਿ ਸ੍ਰੀਮਦ ਭਾਗਵਤ ਸਿਰਫ਼ ਇੱਕ ਧਾਰਮਿਕ ਗ੍ਰੰਥ ਹੀ ਨਹੀਂ, ਸਗੋਂ ਮਨੁੱਖ ਨੂੰ ਸੱਚ, ਧਰਮ, ਸੇਵਾ, ਪ੍ਰੇਮ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਦੇਣ ਵਾਲਾ ਮਹਾਨ ਗ੍ਰੰਥ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਵਿਚ ਨਾਮ ਸਿਮਰਨ, ਸਤਿਸੰਗ ਅਤੇ ਨਿਸ਼ਕਾਮ ਸੇਵਾ ਨੂੰ ਮਹੱਤਵ ਦੇਣਾ ਚਾਹੀਦਾ ਹੈ। ਇਸ ਮੌਕੇ ਕਥਾ ਦੌਰਾਨ ਭਗਵਾਨ ਕ੍ਰਿਸ਼ਨ ਦੀਆਂ ਮਨਮੋਹਕ ਲੀਲਾਵਾਂ ਦਾ ਵਰਣਨ ਕੀਤਾ ਗਿਆ। ਇਸ ਮੌਕੇ ਪੰਡਿਤ ਅਨਿਲ ਸ਼ਰਮਾ ਤੋਂ ਇਲਾਵਾ ਸਮਾਜ ਸੇਵੀ ਸਤਪਾਲ ਮੌੜ, ਡਾ: ਵਿਜੇ ਕੁਮਾਰ ਸ਼ਰਮਾ, ਡਾ: ਰਾਹੁਲ ਦੀਕਸ਼ਿਤ, ਸਮਾਜ ਸੇਵੀ ਰਘਵੀਰ ਚੰਦ ਅਗਰਵਾਲ, ਡਾ: ਬਾਲ ਚੰਦ ਬਾਂਸਲ, ਆਰਕੀਟੈਕਟ ਨੀਰਜ ਮਿੱਤਲ, ਐਡਵੋਕੇਟ ਦੀਪਕ ਬਾਂਸਲ, ਭਿੰਦੀ ਮੌੜ, ਸੰਦੀਪ ਭੈਣੀ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ ਲਹਿਰਾਗਾਗਾ ਦੀ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਮਿੱਟੀ ਦੇ ਬਰਤਨ ਤਿਆਰ ਕਰਨ ਵਿੱਚ ਜੁਟਿਆ ਪਰਿਵਾਰ
Ad Position 24