08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

‎ਯੂਨੀਵਰਸਿਟੀ ਕਾਲਜ ਮੂਣਕ ਵਿਖੇ ਪੋਰਟਲ ਮੁੜ ਬਹਾਲੀ ਦੀ ਮੰਗ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼

ਮੂਣਕ, 8 ਅਕਤੂਬਰ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)-ਯੂਨੀਵਰਸਿਟੀ ਕਾਲਜ ਮੂਣਕ ਵਿਖੇ ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ਼ ਇੰਡੀਆ ਵੱਲੋਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚੱਲ ਰਹੇ ਡਾ.

Ad Position 21
No active advertisement
‎ਯੂਨੀਵਰਸਿਟੀ ਕਾਲਜ ਮੂਣਕ ਵਿਖੇ ਪੋਰਟਲ ਮੁੜ ਬਹਾਲੀ ਦੀ ਮੰਗ ਲਈ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ 09-10-2026
ਮੂਣਕ, 8 ਅਕਤੂਬਰ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)-ਯੂਨੀਵਰਸਿਟੀ ਕਾਲਜ ਮੂਣਕ ਵਿਖੇ ਡਾ. ਅੰਬੇਡਕਰ ਸਟੂਡੈਂਟ ਫਰੰਟ ਆਫ਼ ਇੰਡੀਆ ਵੱਲੋਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚੱਲ ਰਹੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਬੰਦ ਕਰਕੇ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਅਰਜ਼ੀਆਂ ਲੈਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ‎ਇਸ ਮੌਕੇ ਡੀ.ਏ.ਐਸ.ਐੱਫ.ਆਈ. ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ ਨਾਲ ਜੋੜ ਕੇ ਸਕਾਲਰਸ਼ਿਪ ਪ੍ਰਣਾਲੀ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਐੱਸ.ਸੀ. ਵਿਦਿਆਰਥੀਆਂ ਸਾਹਮਣੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋਣ ਦਾ ਖ਼ਦਸ਼ਾ ਹੈ। ਗਗਨਦੀਪ ਸਿੰਘ ਨੇ ਕਿਹਾ ਕਿ ਸਕਾਲਰਸ਼ਿਪ ਪ੍ਰਣਾਲੀ ਵਿੱਚੋਂ ਡਾ.ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਨਾਮ ਹਟਾਇਆ ਜਾਣਾ ਵਿਦਿਆਰਥੀਆਂ ਅਤੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ‎ਇਸ ਮੌਕੇ ਯੂਨੀਵਰਸਿਟੀ ਕਾਲਜ ਮੂਣਕ ਦੀ ਡੀਏਐੱਸਐੱਫਆਈ ਦੀ ਉਪ ਪ੍ਰਧਾਨ ਕਾਜਲ ਨੇ ਕਿਹਾ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ਸਬੰਧੀ ਕਾਲਜ ਦੇ ਵਿਦਿਆਰਥੀਆਂ ਵਿੱਚ ਅਜੇ ਵੀ ਉਲਝਣ ਪਾਈ ਜਾ ਰਹੀ ਹੈ। ਜੇਕਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਕਿਰਿਆ, ਯੋਗਤਾ ਅਤੇ ਅਰਜ਼ੀ ਸਬੰਧੀ ਸਪੱਸ਼ਟ ਜਾਣਕਾਰੀ ਨਾ ਦਿੱਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਕਈ ਵਿਦਿਆਰਥੀ ਵਜ਼ੀਫ਼ੇ ਤੋਂ ਵਾਂਝੇ ਰਹਿ ਸਕਦੇ ਹਨ। ਇਸ ਮੌਕੇ ਵਲੰਟੀਅਰ ਸਾਥੀ ਸ਼ਨੀ, ਸੁਨੀਲ, ਬਬਲੂ, ਰਵੀ, ਟੋਨੀ, ਸੁਨੀਤਾ, ਮਾਫੀ, ਦਿਕਸ਼ਾ, ਜਰਨੈਲ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਾਥੀ ਮੌਜੂਦ ਰਹ
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸੁਨਾਮ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਮਿਲ ਰਿਹਾ ਮਾਲਕੀ ਦਾ ਹੱਕ-ਵਿਧਾਇਕ ਪ੍ਰੋ. ਗੱਜਣਮਾਜਰਾ
Ad Position 24