ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ
ਅਮਰਗੜ੍ਹ, 9 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ‘ਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ਤੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਚੋਰੀ ਕੀਤੇ ਮੋਟਰਸਾਈਕਲਾਂ ਦੀ ਪਛਾਣ ਮਿਟਾਉਣ ਲਈ ਉਨ੍ਹਾਂ ਦੀਆਂ ਨੰਬਰ ਪਲੇਟਾਂ, ਚੈਸੀ ਨੰਬਰਾਂ ਅਤੇ ਇੰਜਣ ਨੰਬਰਾਂ ਨਾਲ ਵੀ ਛੇੜਛਾੜ ਕੀਤੀ ਸੀ।
ਅਮਰਗੜ੍ਹ, 9 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ‘ਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ਤੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਚੋਰੀ ਕੀਤੇ ਮੋਟਰਸਾਈਕਲਾਂ ਦੀ ਪਛਾਣ ਮਿਟਾਉਣ ਲਈ ਉਨ੍ਹਾਂ ਦੀਆਂ ਨੰਬਰ ਪਲੇਟਾਂ, ਚੈਸੀ ਨੰਬਰਾਂ ਅਤੇ ਇੰਜਣ ਨੰਬਰਾਂ ਨਾਲ ਵੀ ਛੇੜਛਾੜ ਕੀਤੀ ਸੀ।ਡੀ.ਐੱਸ.ਪੀ ਅਮਰਗੜ੍ਹ ਸੰਜੀਵ ਕਪੂਰ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ, ਵਾਸੀ ਪਿੰਡ ਮੋਹਾਲੀ ਨੇ ਥਾਣਾ ਅਮਰਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਹਸਪਤਾਲ ਅਮਰਗੜ੍ਹ ਦੀ ਪਾਰਕਿੰਗ ਚੋਂ ਉਸ ਦਾ ਮੋਟਰਸਾਈਕਲ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ।ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗਿਆਨੀ ਜੈਲ ਸਿੰਘ ਕਾਲੋਨੀ ਰੋਡ ਤੇ ਨਾਲੇ ਵਾਲੇ ਪੁਲ ਨੇੜਿਓਂ ਹਰਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ, ਵਾਸੀ ਗਿਆਨੀ ਜੈਲ ਸਿੰਘ ਕਾਲੋਨੀ ਅਮਰਗੜ੍ਹ ਨੂੰ ਕਥਿਤ ਤੌਰ ਤੇ ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।ਪੁਲਿਸ ਅਨੁਸਾਰ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤੇ ਉਸ ਪਾਸੋਂ ਲੁਕਾ ਕੇ ਰੱਖੇ ਦੋ ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਇਸ ਸਬੰਧੀ ਪੁਲਿਸ ਵੱਲੋਂ ਮਾਮਲੇ ਵਿਚ ਧਾਰਾ ਦਾ ਵਾਧਾ ਕੀਤਾ ਗਿਆ ਹੈ।ਡੀ.ਐੱਸ.ਪੀ ਸੰਜੀਵ ਕਪੂਰ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਮੋਟਰਸਾਈਕਲਾਂ ਚੋਂ ਇੱਕ ਦੀਆਂ ਨੰਬਰ ਪਲੇਟਾਂ ਕੱਟੀਆਂ ਹੋਈਆਂ ਸਨ, ਜਦਕਿ ਪਹਿਲਾਂ ਚੋਰੀ ਕੀਤੇ ਗਏ ਦੋ ਮੋਟਰਸਾਈਕਲਾਂ ਦੇ ਚੈਸੀ ਅਤੇ ਇੰਜਣ ਨੰਬਰ ਮਿਟਾਏ ਹੋਏ ਸਨ।ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।