10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾ. ਕਿਰਪਾਲ ਸਿੰਘ ਨੇ ਕੌਮੀ ਪੱਧਰ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਟਿਆਲਾ ਵਿਖੇ ਤਪਦਿਕ ਅਤੇ ਛਾਤੀ ਦੀਆਂ ਬਿਮਾਰੀਆਂ ਸਬੰਧੀ ਕਰਵਾਈ ਗਈ 81ਵੀਂ ਕੌਮੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸੰਗਰੂਰ ਪਰਤਣ ’ਤੇ ਸਾਬਕਾ ਸਿਵਲ ਸਰਜਨ ਛਾਤੀ ਰੋਗਾਂ ਦੇ ਮਾਹਿਰ ਡਾ. ਕਿਰਪਾਲ ਸਿੰਘ ਦਾ ਸਥਾਨਕ ਹੋਟਲ ਕਲਾਸਿਕ ਵਿਖੇ ਇੱਕ ਸੰਖੇਪ ਪਰ ਭਾਵਪੂਰਣ ਸਮਾਗਮ ਦੌਰਾਨ ਸਵਾਗਤ ਕੀਤਾ ਗਿਆ।

Ad Position 21
No active advertisement
ਡਾ. ਕਿਰਪਾਲ ਸਿੰਘ। 10-10-2026
ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਪਟਿਆਲਾ ਵਿਖੇ ਤਪਦਿਕ ਅਤੇ ਛਾਤੀ ਦੀਆਂ ਬਿਮਾਰੀਆਂ ਸਬੰਧੀ ਕਰਵਾਈ ਗਈ 81ਵੀਂ ਕੌਮੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸੰਗਰੂਰ ਪਰਤਣ ’ਤੇ ਸਾਬਕਾ ਸਿਵਲ ਸਰਜਨ ਛਾਤੀ ਰੋਗਾਂ ਦੇ ਮਾਹਿਰ ਡਾ. ਕਿਰਪਾਲ ਸਿੰਘ ਦਾ ਸਥਾਨਕ ਹੋਟਲ ਕਲਾਸਿਕ ਵਿਖੇ ਇੱਕ ਸੰਖੇਪ ਪਰ ਭਾਵਪੂਰਣ ਸਮਾਗਮ ਦੌਰਾਨ ਸਵਾਗਤ ਕੀਤਾ ਗਿਆ।ਡਾ. ਕਿਰਪਾਲ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਅਜਿਹੀਆਂ ਕੌਮੀ ਪੱਧਰ ਦੀਆਂ ਕਾਨਫਰੰਸਾਂ ਡਾਕਟਰਾਂ ਲਈ ਨਵੀਆਂ ਡਾਕਟਰੀ ਖੋਜਾਂ, ਆਧੁਨਿਕ ਤਕਨੀਕਾਂ ਅਤੇ ਇਲਾਜ ਦੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮਹੱਤਵਪੂਰਨ ਮੌਕਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਨਫਰੰਸ ਦੌਰਾਨ ਤਪਦਿਕ, ਫੇਫੜਿਆਂ ਅਤੇ ਸਾਹ ਪ੍ਰਣਾਲੀ ਨਾਲ ਸਬੰਧਤ ਹੋਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਆਧੁਨਿਕ ਇਲਾਜ ਦੇ ਤਰੀਕਿਆਂ ਬਾਰੇ ਮਾਹਿਰਾਂ ਨੇ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਡਾਕਟਰੀ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਰਹਿਣਾ ਬਹੁਤ ਜ਼ਰੂਰੀ ਹੈ, ਤਾਂ ਜੋ ਮਰੀਜ਼ਾਂ ਨੂੰ ਉਨ੍ਹਾਂ ਦੀ ਬਿਮਾਰੀ ਅਨੁਸਾਰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਅਜਿਹੇ ਸਮਾਗਮ ਡਾਕਟਰਾਂ ਨੂੰ ਇੱਕ-ਦੂਜੇ ਦੇ ਤਜਰਬਿਆਂ ਤੋਂ ਸਿੱਖਣ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।ਜ਼ਿਕਰਯੋਗ ਹੈ ਕਿ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 1 ਤੋਂ 4 ਅਕਤੂਬਰ ਤੱਕ ਹੋਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਤੋਂ ਡਾਕਟਰੀ ਮਾਹਿਰਾਂ ਅਤੇ ਖੋਜਕਰਤਾਵਾਂ ਨੇ ਸ਼ਮੂਲੀਅਤ ਕੀਤੀ। ਕਾਨਫਰੰਸ ਦੌਰਾਨ ਸਾਹ ਸਬੰਧੀ ਬਿਮਾਰੀਆਂ ਦੀ ਰੋਕਥਾਮ, ਜਾਂਚ ਅਤੇ ਇਲਾਜ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਸ. ਹਰਜੀਤ ਸਿੰਘ ਢੀਂਗਰਾ ਅਤੇ ਸ੍ਰੀ ਪ੍ਰਵੀਨ ਬਾਂਸਲ ਨੇ ਸਾਬਕਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਕਾਨਫਰੰਸ ਵਿੱਚ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਭੰਡਾਰੀ, ਸ੍ਰੀ ਬਬਲੀਸ਼ ਗਰਗ ਅਤੇ ਅਭਿਮਨਿਊ ਗਰਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਹਿਤਕਾਰ ਬੁੱਕਣਵਾਲ ਦਾ ਸਨਮਾਨ ਅਗਲੀ ਖ਼ਬਰ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ
Ad Position 24