10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਲੀਪੁਰ ਖ਼ਾਲਸਾ ਵਿਖੇ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ 18 ਅਕਤੂਬਰ ਨੂੰ ਗੁਰਬਾਣੀ ਸੰਥਿਆ ਤੇ ਦਸਤਾਰ ਸਿਖਲਾਈ ਕੈਂਪ ਸਮਾਪਤ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਰਾਏਧਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ 13 ਰੋਜ਼ਾ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਸਮਾਪਤ ਹੋ ਗਿਆ। ਕੈਂਪ ਵਿੱਚ ਕਰੀਬ 50 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 10-10-2026
ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਰਾਏਧਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ 13 ਰੋਜ਼ਾ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਸਮਾਪਤ ਹੋ ਗਿਆ। ਕੈਂਪ ਵਿੱਚ ਕਰੀਬ 50 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਬਲਵਿੰਦਰ ਸਿੰਘ ਗਾਗਾ ਨੇ ਬੱਚਿਆਂ ਨੂੰ ਗੁਰਬਾਣੀ ਸੰਥਿਆ ਦੇ ਨਾਲ-ਨਾਲ ਦਸਤਾਰ ਸਜਾਉਣ ਦੀ ਸਿਖਲਾਈ ਵੀ ਸੁਚੱਜੇ ਢੰਗ ਨਾਲ ਦਿੱਤੀ।ਕੈਂਪ ਦੇ ਸਮਾਪਤੀ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕੈਂਪ ਵਿੱਚ ਭਾਗ ਲੈਣ ਵਾਲੇ ਜੇਤੂ ਬੱਚਿਆਂ ਨੂੰ ਦਸਤਾਰਾਂ, ਮੈਡਲ, ਸਰਟੀਫਿਕੇਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਸਿੱਧ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ।ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਸਿੱਖ ਇਤਿਹਾਸ ਅਤੇ ਗੁਰ-ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਬੱਚਿਆਂ ਨੂੰ ਗੁਰਬਾਣੀ, ਸਿੱਖੀ ਅਤੇ ਆਪਣੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਕਲੇਰ, ਕਮੇਟੀ ਮੈਂਬਰ ਬਘੇਲ ਸਿੰਘ, ਕੇਵਲ ਸਿੰਘ, ਹਰਦੀਪ ਸਿੰਘ, ਮੱਘਰ ਸਿੰਘ ਕਲੇਰ, ਛੱਜੂ ਸਿੰਘ ਧਾਲੀਵਾਲ ਅਤੇ ਗੁਰੂ ਘਰ ਦੇ ਹੈੱਡ ਗ੍ਰੰਥੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਨੂੰ ਨਾਨਕਸ਼ਾਹੀ ਕੈਲੰਡਰ ਦੀਆਂ ਜੰਤਰੀਆਂ ਅਤੇ ਧਾਰਮਿਕ ਸਾਹਿਤ ਵੀ ਮੁਫ਼ਤ ਵੰਡਿਆ ਗਿਆ। ਇਸ ਦੌਰਾਨ ਲੋਕਲ ਕਮੇਟੀ ਵੱਲੋਂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਰਿਆਣੇ ਦਾ ਝੋਨਾ ਉਤਰਵਾਉਣ ਵਾਲੇ ਆੜ੍ਹਤੀ ਵਿਰੁੱਧ ਹੋਵੇਗੀ ਕਾਰਵਾਈ-ਰੱਬੜ ਅਗਲੀ ਖ਼ਬਰ ਅਲੀਪੁਰ ਖ਼ਾਲਸਾ ਵਿਖੇ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ 18 ਅਕਤੂਬਰ ਨੂੰ
Ad Position 24