69 ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗਜ਼ਲ ਵਰਮਾ ਨੇ ਜਿੱਤਿਆ ਸੋਨੇ ਦਾ ਤਮਗਾ
ਹਰਿੰਦਰ ਸਿੰਘ ਨੇ ਵੀ ਰਾਜ ਪੱਧਰੀ ਖੇਡਾਂ ਵਿੱਚ ਜਿੱਤੇ ਦੋ ਸੋਨੇ ਦੇ ਤਮਗੇ
ਮਸਤੂਆਣਾ ਸਾਹਿਬ, 9 ਅਕਤੂਬਰ (ਦਮਦਮੀ)-ਇਲਾਕੇ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।
ਮ
ਮੈਡਲ ਪ੍ਰਾਪਤ ਕਰਨ ਵਾਲੇ ਫੋਰਚੂਨ ਕਾਨਵੈਂਟ ਸਕੂਲ ਦੇ ਵਿਦਿਆਰਥੀ। ਤਸਵੀਰ- ਮੁਕੇਸ਼ ਕੁਮਾਰ
10-10-2026
ਮਸਤੂਆਣਾ ਸਾਹਿਬ, 9 ਅਕਤੂਬਰ (ਦਮਦਮੀ)-ਇਲਾਕੇ ਵਿੱਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਛੇ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪਹਿਲਾ ਹਾਦਸਾ ਪਿੰਡ ਬਡਰੁੱਖਾਂ ਵਿਖੇ ਵਾਪਰਿਆ, ਜਦਕਿ ਦੂਜਾ ਹਾਦਸਾ ਪਿੰਡ ਬਹਾਦਰਪੁਰ ਨੇੜੇ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਇਆ। ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ ਪਿੰਡ ਬਡਰੁੱਖਾਂ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾ ਨ ਕਰਨ ਨਾਥ ਪੁੱਤਰ ਬਿੱਟੂ ਨਾਥ, ਵਾਸੀ ਕਾਲੂ ਪੱਤੀ, ਪਿੰਡ ਦੁੱਗਾਂ ਦੀ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ’ਤੇ ਸਵਾਰ ਅਵਤਾਰ ਸਿੰਘ ਪੁੱਤਰ ਬਚਿੱਤਰ ਸਿੰਘ, ਵਾਸੀ ਬਡਰੁੱਖਾਂ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਸਬੰਧੀ ਪੁਲਿਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਨ ਨਾਥ ਦੀ ਪਤਨੀ ਕਿਰਨਾ ਰਾਣੀ ਦੇ ਬਿਆਨਾਂ ਦੇ ਆਧਾਰ ’ਤੇ ਅਵਤਾਰ ਸਿੰਘ, ਵਾਸੀ ਬਡਰੁੱਖਾਂ, ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ, ਪੰਜ ਸਵਾਰ ਜ਼ਖ਼ਮੀ ਇੱਕ ਹੋਰ ਸੜਕ ਹਾਦਸਾ ਪਿੰਡ ਬਹਾਦਰਪੁਰ ਨੇੜੇ ਵਾਪਰਿਆ, ਜਿੱਥੇ ਬਰਨਾਲਾ ਤੋਂ ਸੰਗਰੂਰ ਜਾ ਰਹੀ ਪੀਆਰਟੀਸੀ ਦੀ ਬੱਸ ਅੱਗੇ ਜਾ ਰਹੀ ਬਾਲਿਆਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰੈਕਟਰ-ਟਰਾਲੀ ਸੜਕ ਕਿਨਾਰੇ ਸਥਿਤ ਇੱਕ ਦੁਕਾਨ ਵਿੱਚ ਜਾ ਵੜੀ। ਹਾਲਾਂਕਿ ਇਸ ਹਾਦਸੇ ਵਿੱਚ ਵੱਡੇ ਨੁਕਸਾਨ ਤੋਂ ਬਚਾਅ ਰਿਹਾ, ਪਰ ਬੱਸ ਵਿਚ ਸਵਾਰ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਜਦੋਂ ਕਿ ਵਾਹਨ ਕਾਫੀ ਨੁਕਸਾਨੇ ਗਏ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਸਤਨਾਮ ਸਿੰਘ ਪੁੱਤਰ ਤਰਲੋਕ ਸਿੰਘ, ਲੀਜਾ ਪੁੱਤਰੀ ਸੁੰਦਰ ਦਾਸ, ਰਾਜਵਿੰਦਰ ਕੌਰ ਪਤਨੀ ਦਵਿੰਦਰ ਸਿੰਘ , ਕੀਰਤੀ ਪੁੱਤਰੀ ਮੰਗਤ ਰਾਏ ਅਤੇ ਦਲੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀਆਨ ਬਰਨਾਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਦੋਵਾਂ ਹਾਦਸਿਆਂ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।