10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਧੂਰੀ ਵਿਖੇ ਐਨ.ਐਚ.ਐਮ. ਮੁਲਾਜ਼ਮਾਂ ਦੀ ਸੂਬਾ ਪੱਧਰੀ ਰੋਸ ਰੈਲੀ

ਧੂਰੀ, 9 ਅਕਤੂਬਰ (ਸੰਜੇ ਲਹਿਰੀ) - ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

Ad Position 21
No active advertisement
ਸਦਮਾ 10-10-2026
ਧੂਰੀ, 9 ਅਕਤੂਬਰ (ਸੰਜੇ ਲਹਿਰੀ) - ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.)- ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਜਲਦ ਪ੍ਰਵਾਨ ਕਰਨ ਦੀ ਮੰਗ ਕੀਤੀ। ਰੈਲੀ ਉਪਰੰਤ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਲੋਕਾਂ ਨੂੰ ਆਪਣੇ ਸੰਘਰਸ਼ ਤੇ ਮੰਗਾਂ ਸਬੰਧੀ ਪਰਚੇ ਵੰਡੇ ਗਏ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਨਾਲ 53 ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸਿਹਤ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਈ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਆਗੂਆਂ ਰਾਮ ਸਿੰਘ ਕਪੂਰਥਲਾ, ਡਾ. ਵਹੀਦ, ਸੁਖਜੀਤ ਰੋਪੜ ਅਤੇ ਗੁਲਸ਼ਨ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨਾ ਮੰਦਭਾਗਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਠੋਸ ਨੀਤੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਦਿੱਤੀ ਜਾਵੇ। ਆਗੂ ਅਮਨਦੀਪ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦੇ ਹੱਲ ਲਈ ਜਲਦ ਕੋਈ ਠੋਸ ਅਤੇ ਸਮਾਂਬੱਧ ਫ਼ੈਸਲਾ ਨਾ ਲਿਆ ਤਾਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਵਿੱਤ ਮੰਤਰੀ ਦੇ ਹਲਕਿਆਂ ਵਿੱਚ ਪੱਕੇ ਧਰਨੇ ਲਗਾਏ ਜਾਣਗੇ। ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਜਾਵੇਗੀ। ਸ਼੍ਰੀ. ਜਗਤਾਰ ਸਿੰਘ ਅਤੇ ਸ਼੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਤੋਂ ਸਿਰਫ਼ ਭਰੋਸੇ ਨਹੀਂ, ਸਗੋਂ ਆਪਣੀਆਂ ਮੰਗਾਂ ਸਬੰਧੀ ਲਿਖਤੀ ਅਤੇ ਸਮਾਂਬੱਧ ਫ਼ੈਸਲੇ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਰੈਲੀ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਿਹਤ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਪ੍ਰਵਾਨ ਕੀਤਾ ਜਾਵੇ, ਤਾਂ ਜੋ ਮੁਲਾਜ਼ਮਾਂ ਵਿੱਚ ਪਾਈ ਜਾ ਰਹੀ ਬੇਚੈਨੀ ਦੂਰ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ਵਿੱਚੋਂ ਇਕ ਬਰੀ, ਇਕ ਨੂੰ ਹੋਈ ਸਜ਼ਾ ਅਗਲੀ ਖ਼ਬਰ 69 ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗਜ਼ਲ ਵਰਮਾ ਨੇ ਜਿੱਤਿਆ ਸੋਨੇ ਦਾ ਤਮਗਾ ਹਰਿੰਦਰ ਸਿੰਘ ਨੇ ਵੀ ਰਾਜ ਪੱਧਰੀ ਖੇਡਾਂ ਵਿੱ...
Ad Position 24